ਜਹਾਨਖੇਲਾਂ ਵਿਖੇ ਹੋਵੇਗਾ ਜ਼ਿਲਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ 23 ਮਾਰਚ ਨੂੰ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਸੀਨੀਅਰ ਬਲਬੀਰ ਸਿੰਘ ਓਲੰਪੀਅਨ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਪਹੁੰਚ ਰਹੇ ਹਨ। ਉਹ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।

Advertisements

ਵਿਪੁਲ ਉਜਵਲ ਨੇ ਕਿਹਾ ਕਿ ਸਮਾਗਮ ਦੌਰਾਨ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਨਸ਼ਾ ਰੋਕੂ ਅਫ਼ਸਰ’ (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਇਸ ਜ਼ਿਲਾ ਪੱਧਰੀ ਸਮਾਗਮ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਧ ਚੜ• ਕੇ ਹਿੱਸਾ ਪਾਉਣ ਸਬੰਧੀ ਸਹੁੰ ਵੀ ਚੁਕਾਈ ਜਾਵੇਗੀ। ਉਹਨਾਂ ਕਿਹਾ ਕਿ ਇਹ ਸਹੁੰ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜਕਲਾਂ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਜ਼ਿਲੇ ਵਿੱਚ ਸਿੱਧੇ ਪ੍ਰਸਾਰਣ ਰਾਹੀਂ ਚੁਕਾਈ ਜਾਵੇਗੀ।

– ਰਾਜ ਪੱਧਰੀ ਸਮਾਗਮ ਦੇ ਸਿੱਧੇ ਪ੍ਰਸਾਰਣ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਚੁਕਾਈ ਜਾਵੇਗੀ ਸਹੁੰ

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਾਲ ਜੋੜਿਆ ਜਾਵੇ ਅਤੇ ਉਹਨਾਂ  ਨੂੰੰ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਹਾ ਕਿ 23 ਮਾਰਚ ਨੂੰ ਖੜਕੜਕਲਾਂ ਵਿਖੇ ਹੋਣ ਵਾਲੇ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਦਿਖਾਇਆ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਵਿਰੁੱਧ ਦਿਵਾਈ ਜਾਣ ਵਾਲੀ ਸਹੁੰ ਰਾਹੀਂ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੱਢੀ ਜਾ ਰਹੀ ਮੋਟਰ ਸਾਈਕਲ ਰੈਲੀ ਵੀ ਖਿੱਚ ਦਾ ਕੇਂਦਰ ਹੋਵੇਗੀ।

ਉਹਨਾਂ ਕਿਹਾ ਕਿ ਸਮਾਗਮ ਦੌਰਾਨ ਡੇਪੋ ਰਜਿਸਟਰੇਸ਼ਨ ਲਈ ਵੱਖਰਾ ਕਾਊਂਟਰ ਵੀ ਬਣਾਇਆ ਜਾਵੇਗਾ, ਤਾਂ ਜੋ ਮੌਕੇ ‘ਤੇ ਹੀ ਰਜਿਸਟਰੇਸ਼ਨ ਕੀਤੀ ਜਾ ਸਕੇ। ਉਹਨਾਂ ਸੱਦਾ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਨਸ਼ਿਆਂ ਖਿਲਾਫ਼ ਨਿੱਤਰ ਕੇ ਇਸ ਜ਼ਿਲਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਦਸੂਹਾ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਗੜ•ਸ਼ੰਕਰ ਹਰਦੀਪ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਪੀ.ਸੀ.ਐਸ. ਅੰਡਰ ਟਰੇਨਿੰਗ ਸ੍ਰੀ ਅਮਿਤ ਸਰੀਨ, ਡੀ.ਐਸ.ਪੀ. ਪੀ.ਆਰ.ਟੀ.ਸੀ. ਜਹਾਨਖੇਲਾਂ ਸ੍ਰੀ ਮਲਕੀਤ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਸਿਵਲ ਸਰਜਨ ਡਾ. ਰੇਨੂ ਸੂਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

LEAVE A REPLY

Please enter your comment!
Please enter your name here