Sunday, November 1, 2026
Home Chandigarh ਅਦਾਲਤ ‘ਚ ਸੁਣਵਾਈ ਦੌਰਾਨ ਹਾਰਟ ਅਟੈਕ ਕਾਰਨ ਬਜ਼ੁਰਗ ਦੀ ਹੋਈ ਮੌਤ

ਅਦਾਲਤ ‘ਚ ਸੁਣਵਾਈ ਦੌਰਾਨ ਹਾਰਟ ਅਟੈਕ ਕਾਰਨ ਬਜ਼ੁਰਗ ਦੀ ਹੋਈ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਯੂਟੀ ਸਕੱਤਰੇਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਯੂਟੀ ਸਕੱਤਰੇਤ ਵਿੱਚ ਬਿਲਡਿੰਗ ਵਾਇਲੇਸ਼ਨ ਉਲੰਘਣਾ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਸਿੱਖ ਬਜ਼ੁਰਗ ਦੀ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ।  ਜਿੱਥੇ ਡਾਕਟਰਾਂ ਨੇ ਬਜ਼ੁਰਗ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ(78) ਵਜੋਂ ਹੋਈ ਹੈ ਅਤੇ ਉਹ ਆਪਣੀ ਪਤਨੀ ਦੇ ਨਾਲ ਕੇਸ ਦੀ ਸੁਣਵਾਈ ਦੇ ਲਈ ਯੂਟੀ ਸਕੱਤਰੇਤ ਵਿਖੇ ਪਹੁੰਚੇ ਸਨ।

Advertisements

ਜਾਣਕਾਰੀ ਅਨੁਸਾਰ ਸੁਣਵਾਈ ਦੌਰਾਨ ਜਦੋਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਬਿਲਡਿੰਗ ਨਿਯਮਾਂ ਦੇ ਉਲੰਘਣ ਦੇ ਕਾਰਨ ਉਨ੍ਹਾਂ ਤੇ ਕਾਰਵਾਈ ਨਹੀਂ ਕੀਤੀ ਜਾ ਸਕਦੀ ਅਤੇ ਉਦੋਂ ਹੀ ਉਨ੍ਹਾਂ ਦੀ ਅਚਾਨਕ ਸਿਹਤ ਖਰਾਬ ਹੋ ਗਈ। ਉਹ ਸਕੱਤਰੇਤ ਦੇ ਬਾਹਰ ਵੇਟਿੰਗ ਏਰੀਏ ਵਿੱਚ ਬੇਹੋਸ਼ ਕੇ ਡਿੱਗ ਪਏ।ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਕਰਮਚਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਦੱਸਿਆ ਕਿ ਬਜ਼ੁਰਗ ਦੀ ਮੌਤ  ਹਾਰਟ ਅਟੈਕ ਆਉਣ ਕਾਰਨ ਹੋਈ ਹੈ। ਉਧਰ ਭਾਜਪਾ ਆਗੂ ਅਤੇ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਸਾਬਕਾ ਐਡਵਾਈਜ਼ਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸ਼ਹਿਰ ’ਚ ਵਾਇਲੇਸ਼ਨ ਨੋਟਿਸਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ। 

LEAVE A REPLY

Please enter your comment!
Please enter your name here