Friday, October 30, 2026
Home Chandigarh ਜਾਤੀਵਾਦੀ ਟਿੱਪਣੀ ਕਰਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਖਿਲਾਫ਼ ਮਾਮਲਾ ਦਰਜ

ਜਾਤੀਵਾਦੀ ਟਿੱਪਣੀ ਕਰਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਖਿਲਾਫ਼ ਮਾਮਲਾ ਦਰਜ

ਚੰਡੀਗੜ੍ਹ ( ਦ ਸਟੈਲਰ ਨਿਊਜ਼)।  ਲੁਧਿਆਣਾ ਤੋਂ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ  ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ  ਤੇ ਜਾਤੀਵਾਦੀ ਟਿੱਪਣੀ ਕਾਰਣ ਮਾਮਲਾ ਦਰਜ ਕੀਤਾ  ਗਿਆ ਹੈ । ਉਨ੍ਹਾਂ ਵਿਰੁੱਧ ਇਹ ਐਫ.ਆਈ.ਆਰ. ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਜਾਤੀਵਾਦੀ ਟਿੱਪਣੀ ਕਰਨ ਦੇ ਮਾਮਲੇ ਵਿਚ ਦਰਜ ਕੀਤੀ ਗਈ। ਇਹ ਐਫ.ਆਈ.ਆਰ. ਮੰਤਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ।

Advertisements

ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ  ਪ੍ਰਧਾਨ ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਜਾਤੀਵਾਦੀ ਟਿੱਪਣੀ ਕੀਤੀ ਗਈ। ਇਸ ਮਾਮਲੇ ਵਿਚ ਐਸ.ਸੀ. ਕਮਿਸ਼ਨ ਵੱਲੋਂ ਵੱਲੋਂ ਵੀ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਹਾਲਾਂਕਿ ਕਿ ਇਸ ਟਿੱਪਣੀ ਤੋਂ ਬਾਅਦ ਰਾਜਾ ਵੜਿੰਗ ਨੇ ਆਪਣੇ ਬਿਆਨ ਦੇ ਲਈ ਮੁਆਫ਼ੀ ਵੀ ਮੰਗ ਲਈ ਸੀ।

LEAVE A REPLY

Please enter your comment!
Please enter your name here