
ਚੰਡੀਗੜ੍ਹ (ਦ ਸਟੈਲਰ ਨਿਊਜ਼)। ਰਿਸ਼ਵਤ ਲੈਂਦੇ ਫੜੇ ਗਏ ਸਾਬਕਾ DIG ਹਰਚਰਨ ਸਿੰਘ ਭੁੱਲਰ ਦੇ ਵਿਚੋਲੇ ਕ੍ਰਿਸ਼ਨੂ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ‘ਤੇ ਭੇਜਿਆ ਸੀ। ਦੱਸਿਆ ਜਾ ਰਿਹਾ ਹੈ ਕਿ CBI ਨੇ ਵਿਚੋਲੇ ਕ੍ਰਿਸ਼ਨੂ ਨੂੰ ਸਕ੍ਰੈਪ ਡੀਲਰ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਦੂਜੇ ਪਾਸੇ ਭੁੱਲਰ ਦੇ 5 ਦਿਨਾਂ ਦੇ ਰਿਮਾਂਡ ਦੇ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਸੁਣਵਾਈ ਸੀ। ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਦਾ 5 ਦਿਨ ਦਾ ਹੋਰ ਰਿਮਾਂਡ ਮੰਗਿਆ ਹੈ। ਡੀਆਈਜੀ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੀਬੀਆਈ ਪੰਜਾਬ ਵਿੱਚ ਦਾਖਲ ਨਹੀਂ ਹੋ ਸਕਦੀ ਅਤੇ ਗ੍ਰਿਫ਼ਤਾਰੀ ਗੈਰ-ਕਾਨੂੰਨੀ ਹੈ। ਉਸਨੇ ਰਿਮਾਂਡ ਦਾ ਵਿਰੋਧ ਕੀਤਾ ਹੈ।












