Saturday, October 31, 2026
Home Punjab ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਹੋਮ ਗਾਰਡ ਦੇ ਜਵਾਨ ਗੁਰਜੀਤ ਦੀ...

ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਹੋਮ ਗਾਰਡ ਦੇ ਜਵਾਨ ਗੁਰਜੀਤ ਦੀ ਮੌਤ

ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਦੇ ਪਿੰਡ ਹਰੀਨੌ ਨੇੜੇ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ।ਜਿੱਥੇ ਇੱਕ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਮੋਟਰ ਸਾਈਕਲ ਸਵਾਰ ਹੋਮ ਗਾਰਡ ਦੇ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਜੋ ਕਿ ਜੈਤੋ ਦੇ ਪਿੰਡ ਰਾਮੇਆਣਾ ਦਾ ਨਿਵਾਸੀ ਸੀ।

Advertisements

ਜਾਣਕਾਰੀ ਮੁਤਾਬਕ ਵਿਅਕਤੀ ਡਿਊਟੀ ਤੋਂ ਬਾਅਦ ਮੋਟਰ ਸਾਈਕਲ ’ਤੇ ਆਪਣੇ ਘਰ ਪਰਤ ਰਿਹਾ ਸੀ । ਜਦੋਂ ਉਹ ਪਿੰਡ ਹਰੀਨੌ ਨੇੜੇ ਕੋਹਾਰਵਾਲਾ ਚੌਕ ਨੇੜੇ ਪਹੁੰਚਿਆ ਤਾਂ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਹੋਮ ਗਾਰਡ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ

LEAVE A REPLY

Please enter your comment!
Please enter your name here