Friday, October 23, 2026
Home Crime ਹੁੱਲੜਬਾਜ਼ੀ ਕਰਨ ਤੋਂ ਰੋਕਣ ਤੇ ਨੌਜਵਾਨਾਂ ਨੇ ਸਬ-ਇੰਸਪੈਕਟਰ ਨੂੰ ਉਤਾਰਿਆ ਮੌਤ ਦੇ...

ਹੁੱਲੜਬਾਜ਼ੀ ਕਰਨ ਤੋਂ ਰੋਕਣ ਤੇ ਨੌਜਵਾਨਾਂ ਨੇ ਸਬ-ਇੰਸਪੈਕਟਰ ਨੂੰ ਉਤਾਰਿਆ ਮੌਤ ਦੇ ਘਾਟ

ਹਿਸਾਰ (ਦ ਸਟੈਲਰ ਨਿਊਜ਼)। ਹਿਸਾਰ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਨੌਜਵਾਨਾਂ ਨੇ ਇੱਕ ਸਬ-ਇੰਸਪੈਕਟਰ ਨੂੰ ਇੱਟਾਂ ਅਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਰਮੇਸ਼ ਕੁਮਾਰ ਵਜੋਂ ਹੋਈ ਹੈ। ਹਾਲਾਂਕਿ ਘਟਨਾ ਤੋਂ ਬਾਅਦ ਆਰੋਪ ਫਰਾਰ ਹੋ ਗਏ ਸਨ। ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਂਚ ਕੀਤੀ। ਤਾਂ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਕੁਝ ਨੌਜਵਾਨ ਗਲੀ ਦੇ ਬਾਹਰ ਹੁੱਲੜਬਾਜ਼ੀ ਕਰ ਰਹੇ ਸਨ। ਹੰਗਾਮਾ ਸੁਣ ਕੇ ਐਸਆਈ ਰਮੇਸ਼ ਕੁਮਾਰ ਆਪਣੇ ਘਰੋਂ ਬਾਹਰ ਆਇਆ ਅਤੇ ਨੌਜਵਾਨਾਂ ਨੂੰ ਰੋਕਿਆ ਅਤੇ ਉਨ੍ਹਾਂ ਨੂੰ ਭਜਾ ਦਿੱਤਾ। ਕੁਝ ਸਮੇਂ ਬਾਅਦ ਨੌਜਵਾਨ ਵਾਪਸ ਆਏ ਅਤੇ ਐਸਆਈ ‘ਤੇ ਡੰਡਿਆਂ ਨਾਲ ਹਮਲਾ ਕਰਕੇ ਉਸਨੂੰ ਮਾਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਆਰੋਪੀਆਂ ਦੀਆਂ ਗੱਡੀਆਂ ਨੂੰ ਜ਼ਬਤ ਕਰ ਲਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੇ ਹਨ। ਫਿਲਹਾਲ,ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਆਰੋਪੀ ਨੂੰ ਕਾਬੂ ਕੀਤਾ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisements

ਪਰਿਵਾਰ ਨੇ ਦੱਸਿਆ ਕਿ ਕੁਝ ਨੌਜਵਾਨ ਹੰਗਾਮਾ ਅਤੇ ਗਾਲੀ-ਗਲੋਚ ਕਰ ਰਹੇ ਸਨ। ਜਦੋਂ ਹੰਗਾਮਾ ਵਧਿਆ ਤਾਂ ਰਮੇਸ਼ ਘਰੋਂ ਬਾਹਰ ਆਇਆ ਅਤੇ ਨੌਜਵਾਨਾਂ ਨੂੰ ਹੰਗਾਮਾ ਕਰਨ ਤੋਂ ਰੋਕਿਆ। ਰਮੇਸ਼ ਦੀ ਝਿੜਕ ਸੁਣ ਕੇ ਨੌਜਵਾਨ ਚਲੇ ਗਏ। ਇੱਕ ਘੰਟੇ ਬਾਅਦ ਨੌਜਵਾਨ ਇੱਕ ਕਾਰ ਅਤੇ ਦੋਪਹੀਆ ਵਾਹਨ ਵਿੱਚ ਵਾਪਸ ਆਏ ਅਤੇ ਰਮੇਸ਼ ਤੇ ਡੰਡਿਆਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਰਮੇਸ਼ ਜ਼ਖਮੀ ਹੋ ਕੇ ਡਿੱਗਿਆ ਅਤੇ ਜ਼ਖਮੀ ਰਮੇਸ਼ ਕੁਮਾਰ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਆਰੋਪੀਆਂ ਦੀ ਭਾਲ ਕਰ ਰਹੀ ਹੈ।

LEAVE A REPLY

Please enter your comment!
Please enter your name here