Sunday, October 18, 2026
Home Latest ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਕੀਤੀ ਰੱਦ

ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਕੀਤੀ ਰੱਦ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠਿਆ ਦੀ ਇਕ ਮਾਮਲੇ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਮਿਲੀ ਜਾਣਕਾਰੀ ਮੁਤਾਬਕ ਮਜੀਠੀਆ ਨੂੰ ਜ਼ਮੀਨ ਨਾਲ ਸਬੰਧਤ ਮਾਮਲੇ ਵਿੱਚ  ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਉਹਨਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

Advertisements

ਦਰਅਸਲ, 2022 ਵਿੱਚ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਜ਼ਮੀਨ ਖਰੀਦ ਦੇ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ। ਹਾਲਾਂਕਿ ਐਫਆਈਆਰ ਵਿੱਚ ਮਜੀਠੀਆ ਦਾ ਨਾਮ ਨਹੀਂ ਸੀ, ਪਰ ਗ੍ਰਿਫ਼ਤਾਰੀ ਦੇ ਸ਼ੱਕ ਕਾਰਨ ਮਜੀਠੀਆ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਕਿਹਾ ਕਿ ਐਫਆਈਆਰ ਵਿੱਚ ਉਨ੍ਹਾਂ ਦੇ ਨਾਮ ਤੋਂ ਬਿਨਾਂ ਪਟੀਸ਼ਨ ਦਾਇਰ ਕਰਨ ਦਾ ਕੋਈ ਮਤਲਬ ਨਹੀਂ ਸੀ। ਇਸ ਆਧਾਰ ‘ਤੇ ਪਟੀਸ਼ਨ ਖਾਰਜ ਕਰ ਦਿੱਤੀ ਗਈ।

LEAVE A REPLY

Please enter your comment!
Please enter your name here