
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਆਪਣੀ ਕਰਵਟ ਲੈਣ ਵਾਲਾ ਹੈ। ਹਾਲ ਹੀ ਪਏ ਮੀਂਹ ਕਾਰਨ ਸਵੇਰੇ ਅਤੇ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈ ਹਨ। ਮੌਸਮ ਵਿਭਾਗ ਦੇ ਅਨੁਸਾਰ ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਖਿਆ ਜਾ ਰਿਹਾ ਹੈ। ਵਿਭਾਗ ਨੇ ਸੂਬੇ ਦੇ ਨੌਂ ਜ਼ਿਲ੍ਹਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਠੰਢੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਦੌਰਾਨ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਕੁਝ ਰਾਜਾਂ ਵਿੱਚ ਭਾਰੀ ਠੰਢ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ 7 ਅਤੇ 8 ਨਵੰਬਰ ਦੌਰਾਨ ਤਾਮਿਲਨਾਡੂ ਵਿੱਚ ਅਲੱਗ-ਅਲੱਗ ਥਾਵਾਂ ਉਤੇ ਅਤੇ 8 ਤੋਂ 10 ਨਵੰਬਰ ਦੌਰਾਨ ਕੇਰਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।












