Tuesday, October 6, 2026
Home Crime ਦੋ ਧਿਰਾਂ ਵਿਚਕਾਰ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਝਗੜਾ, 1 ਦੀ ਮੌਤ,...

ਦੋ ਧਿਰਾਂ ਵਿਚਕਾਰ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਝਗੜਾ, 1 ਦੀ ਮੌਤ, 2 ਜ਼ਖਮੀ

ਤਰਨਤਾਰਨ ( ਦ ਸਟੈਲਰ ਨਿਊਜ਼)। ਨਸ਼ੇ ਨੇ ਪੰਜਾਬ ਦੇ ਕਈ ਨੌਜਵਾਨਾਂ ਨੂੰ ਮੌਤ ਤੇ ਘਾਟ ਉਤਾਰਿਆ ਹੈ ਅਤੇ ਨਸ਼ਿਆਂ ਨਾਲ ਜੁੜੀ ਇੱਕ ਹੋਰ ਮੰਦਭਾਗੀ ਘਟਨਾ ਤਰਨਤਾਰਨ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਧਿਰਾਂ ਵਿਚਕਾਰ ਨਸ਼ੀਲੇ ਪਦਾਰਥਾਂ ਦੇ ਪੈਕੇਟਾਂ ਨੂੰ ਲੈ ਕੇ ਝਗੜਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਲਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਜੋਂ ਹੋਈ ਹੈ। ਜੋ ਕਿ ਮਾਰਡੀ ਨੰਬਰ 1 ਦੇ ਵਸਨੀਕ ਹੈ।  ਦੱਸਿਆ ਜਾ ਰਿਹਾ ਹੈ ਕਿ ਝਗੜੇ ਦਾ ਕਾਰਨ ਹੈਰੋਇਨ ਦੇ  ਪੈਕੇਟ ਸੀ ।

Advertisements

ਜਾਣਕਾਰੀ ਮੁਤਾਬਕ ਸੱਤ ਨੌਜਵਾਨ ਦੋ ਵਾਹਨਾਂ ਵਿੱਚ ਸਵਾਰ ਹੋ ਕੇ ਆਏ ਅਤੇ ਬਾਜ਼ਾਰ ਵਿੱਚ ਕੰਮ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਜ਼ਬਰਦਸਤੀ ਅਗਵਾ ਕਰ ਲਿਆ। ਉਨ੍ਹਾਂ ਨੂੰ ਨੇੜਲੇ ਬੈਰਕ ਵਿੱਚ ਲਿਜਾਇਆ ਗਿਆ ਅਤੇ ਬੇਰਹਿਮੀ ਨਾਲ ਕੁੱਟਿਆ ਗਿਆ।  ਇਸ ਮਾਮਲੇ ਵਿੱਚ ਮ੍ਰਿਤਕ ਗੁਰਲਾਲ ਸਿੰਘ ਦੀ ਭੈਣ ਨੀਲਮ ਅਤੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਲਾਲ ਕੰਮ ਲਈ ਅਗਲੋ ਕੋਠੀ ਮੰਡੀ ਗਿਆ ਸੀ। ਪਰ ਘਰ ਸਿਰਫ ਉਸ ਦੀ ਲਾਸ਼ ਆਈ ਹੈ । ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ  ਇਨਸਾਫ਼ ਦੀ  ਗੁਹਾਰ ਲਗਾਈ ਹੈ।

LEAVE A REPLY

Please enter your comment!
Please enter your name here