Friday, October 30, 2026
Home Latest ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਸਸਪੈਂਡ

ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਸਸਪੈਂਡ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਐਸਐਸਪੀ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੂੰ ਐਸਐਸਪੀ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਚੋਣ ਅਫਸਰ ਕੋਲ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਪੁਲਿਸ ਫੋਰਸ ਦੀ ਦੁਰਵਰਤੋਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਕੇਡਰ ਦੇ ਖਿਲਾਫ ਝੂਠੀਆਂ ਅਤੇ ਆਧਾਰਹੀਣ ਐਫਆਈਆਰ ਦਰਜ ਕਰਵਾਉਣ ਲਈ ਕੀਤੀ ਜਾ ਰਹੀ ਹੈ।

Advertisements

ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਸੱਤਾਧਾਰੀ ਆਪ ਸਥਾਨਕ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ, ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

LEAVE A REPLY

Please enter your comment!
Please enter your name here