Sunday, October 25, 2026
Home Punjab ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਕਾਹਲੋਂ ਨੇ ਦਿੱਤਾ ਅਸਤੀਫ਼ਾ

ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਕਾਹਲੋਂ ਨੇ ਦਿੱਤਾ ਅਸਤੀਫ਼ਾ

ਤਰਨਤਾਰਨ (ਦ ਸਟੈਲਰ ਨਿਊਜ਼)। ਜ਼ਿਮਨੀ ਚੋਣ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਬੂਟਾ ਸਿੰਘ ‘ਤੇ ਰੰਗ ਆਧਾਰਤ ਟਿੱਪਣੀ ਕਰਨ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਦੂਜੇ ਪਾਸੇ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ  ਪ੍ਰੈਸ ਜਲੰਧਰ ਕਲੱਬ ਪਹੁੰਚੇ ਅਤੇ ਰਾਜਾ ਵੜਿੰਗ ‘ਤੇ ਗੰਭੀਰ ਆਰੋਪ ਲਗਾਏ। ਜਲੰਧਰ ਤੋਂ ਕਾਂਗਰਸ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਕਾਂਗਰਸ ਕਾਨੂੰਨੀ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ, ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ।

Advertisements

ਉਨ੍ਹਾਂ ਨੇ ਦੱਸਿਆ ਕਿ ਵੜਿੰਗ ਨੇ ਇਹ ਬਿਆਨ ਜਾਣਬੁੱਝ ਕੇ ਦਿੱਤਾ ਹੈ। ਐਡਵੋਕੇਟ ਨੇ ਦਿੱਲੀ ਕਾਂਗਰਸ ਹਾਈ ਕਮਾਂਡ ਨੂੰ ਰਾਜਾ ਵੜਿੰਗ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਉਹ ਜਲਦੀ ਹੀ ਕਿਸਾਨ ਆਗੂਆਂ ਅਤੇ ਦਲਿਤ ਭਾਈਚਾਰੇ ਨਾਲ ਰਾਜਾ ਵੜਿੰਗ ਵਿਰੁੱਧ ਸੜਕਾਂ ‘ਤੇ ਉਤਰਨ ਵਿੱਚ ਸ਼ਾਮਲ ਹੋਣਗੇ। ਐਡਵੋਕੇਟ ਨੇ ਦੱਸਿਆ ਕਿ ਰਾਜਾ ਵੜਿੰਗ ਰੋਜ਼ਾਨਾ ਵਿਵਾਦਪੂਰਨ ਬਿਆਨ ਦੇ ਰਹੇ ਹਨ। ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਨੇ ਕਾਂਗਰਸ ਹਾਈਕਮਾਨ ਤੋਂ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ। 

LEAVE A REPLY

Please enter your comment!
Please enter your name here