Tuesday, October 20, 2026
Home Punjab ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮ੍ਰਿਤਸਰ (ਦ ਸਟੈਲਰ ਨਿਊਜ਼)। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂਆਂ ਵਿੱਚੋਂ ਇੱਕ ਸ਼ਰਧਾਲੂ ਦੀ ਗੁਰਦੁਆਰਾ ਰੋੜੀ ਸਾਹਿਬ ਦੇ ਨਜ਼ਦੀਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਅੱਜ ਭਾਰਤੀ ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ ਅਟਾਰੀ ਵਾਹਗਾ ਸਰੱਹਦ ਰਸਤੇ ਵਤਨ ਪੁੱਜੀ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (67) ਪੁੱਤਰ ਰਤਨ ਸਿੰਘ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। 

Advertisements

ਮਿਲੀ ਜਾਣਕਾਰੀ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਨਨਕਾਣਾ ਸਾਹਿਬ ਪੰਜਾ ਸਾਹਿਬ ਤੋਂ ਹੁੰਦਾ ਹੋਇਆ ਦੋ ਦਿਨ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਨਾਰੋਵਾਲ ਵਿਖੇ ਵਿਸ਼ਰਾਮ ਕਰਨ ਲਈ ਰੁਕਿਆ ਸੀ। ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਰੋੜੀ ਸਾਹਿਬ ਤੋਂ ਚੱਲ ਕੇ ਮੁਰੀਦਕੇ ਰਸਤੇ ਲਾਹੌਰ ਵੱਲ ਆ ਰਹੇ ਸਨ ਕਿ ਇਸ ਦੌਰਾਨ ਇਕ ਸ਼ਰਧਾਲੂ ਦੀ ਬੱਸਾਂ ਦੇ ਕਾਫਲੇ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਕੇ ‘ਤੇ ਹੀ ਮੌਤ ਹੋ ਗਈ ਹੈ। 

ਸਿੱਖ ਸ਼ਰਧਾਲੂ ਨੂੰ ਬਚਾਉਣ ਲਈ ਪਾਕਿਸਤਾਨ ਔਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਮੌਕੇ ‘ਤੇ ਹੀ ਭਾਰਤੀ ਸ਼ਰਧਾਲੂ ਨੂੰ ਨਜ਼ਦੀਕ ਦੇ ਮੁਰੀਦ ਕੇ ਜ਼ਿਲ੍ਹਾ ਗੁਜਰਾਂਵਾਲਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ,ਜਿੱਥੇ ਇਲਾਜ ਦੌਰਾਨ ਪਾਕਿਸਤਾਨੀ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈI ਸ਼ਰਧਾਲੂ ਸੁਖਵਿੰਦਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਜਥੇ ਵਿੱਚ ਸ਼ਾਮਿਲ ਸੀ।   

LEAVE A REPLY

Please enter your comment!
Please enter your name here