
ਹੁਸ਼ਿਆਰਪੁਰ( ਦ ਸਟੈਲਰ ਨਿਊਜ਼), ਰਿਪੋਰਟ ਮਨੂ ਰਾਮਪਾਲ। ਦਸੂਹਾ ਪੁਲਿਸ ਵਲੋਂ ਐਨ. ਡੀ. ਪੀ. ਐਸ ਐਕਟ ਦੇ ਕੇਸ ਤਹਿਤ ਦੋ ਆਰੋਪੀਆਂ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ ਨੇ ਦੱਸਿਆ ਕਿ ਯੁੱਧ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਆਰੋਪੀ ਯਾਦਵਿੰਦਰ ਸਿੰਘ ਉਰਫ ਅਕਾਸ਼ ਪੁੱਤਰ ਸੁਖਦੇਵ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਦੋਨੋਂ ਨਿਵਾਸੀ ਮਿਆਣੀ ਥਾਣਾ ਟਾਂਡਾ, ਜ਼ਿਲਾ ਹੁਸ਼ਿਆਰਪੁਰ ਨੂੰ ਬਿਨਾ ਨੰਬਰੀ ਸਪਲੈਡਰ ਪਲੱਸ ਅਤੇ 103 ਖੁੱਲੀਆ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਯਾਦਵਿੰਦਰ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਦਸਿਆ ਕਿ ਦੋਵਾਂ ਆਰੋਪੀਆਂ ਤੇ ਐਨ. ਡੀ. ਪੀ. ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁਛਗਿਛ ਕੀਤੀ ਜਾਵੇਗੀ।












