Monday, October 19, 2026
Home Education ਸਰਕਾਰੀ ਸਕੂਲ ਭੰਬੋਤਾੜ ਤੇ ਪਲਾਹੜ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

ਸਰਕਾਰੀ ਸਕੂਲ ਭੰਬੋਤਾੜ ਤੇ ਪਲਾਹੜ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਬੋਤਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਰਕਮ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।

Advertisements

ਇਸ ਤੋਂ ਇਲਾਵਾ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿੱਤਾ ਮੁਖੀ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਕੰਮ ਸਥਾਪਿਤ ਕਰਕੇ ਦੂਜਿਆਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫੂਡ ਕਰਾਫਟ ਇੰਸਟੀਚਿਊਟ ਵਿਖੇ ਡਿਪਲੋਮਾ ਅਤੇ ਡਿਗਰੀ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਨੂੰ ਕਰਨ ਤੋਂ ਬਾਅਦ ਵਿਦਿਆਰਥੀ ਆਤਮ-ਨਿਰਭਰ ਬਣ ਸਕਦੇ ਹਨ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਦੋਵਾਂ ਸਕੂਲਾਂ ਦੇ ਸਮੂਹ ਸਟਾਫ ਅਤੇ 120 ਦੇ ਕਰੀਬ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਬੋਤਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਬੋਤਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਰਕਮ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿੱਤਾ ਮੁਖੀ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਕੰਮ ਸਥਾਪਿਤ ਕਰਕੇ ਦੂਜਿਆਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫੂਡ ਕਰਾਫਟ ਇੰਸਟੀਚਿਊਟ ਵਿਖੇ ਡਿਪਲੋਮਾ ਅਤੇ ਡਿਗਰੀ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਨੂੰ ਕਰਨ ਤੋਂ ਬਾਅਦ ਵਿਦਿਆਰਥੀ ਆਤਮ-ਨਿਰਭਰ ਬਣ ਸਕਦੇ ਹਨ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਦੋਵਾਂ ਸਕੂਲਾਂ ਦੇ ਸਮੂਹ ਸਟਾਫ ਅਤੇ 120 ਦੇ ਕਰੀਬ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਬੋਤਾੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।

LEAVE A REPLY

Please enter your comment!
Please enter your name here