Tuesday, October 27, 2026
Home Crime ਸ਼ਰਾਬੀ ਪਤੀ ਨੇ ਕੀਤਾ ਪਤਨੀ ਦਾ ਕਤਲ

ਸ਼ਰਾਬੀ ਪਤੀ ਨੇ ਕੀਤਾ ਪਤਨੀ ਦਾ ਕਤਲ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਸ਼ਰਾਬੀ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ  ਰਾਧਿਕਾ (29) ਵਜੋਂ ਹੋਈ ਹੈ ਅਤੇ ਉਸਦੇ ਆਰੋਪੀ ਪਤੀ ਦਾ ਨਾਮ ਰਵੀ ਹੈ। ਰਾਧਿਕਾ ਦੇ ਗੁਆਂਢੀਆਂ ਨੇ ਦੱਸਿਆ ਕਿ ਰਵੀ ਨੇ ਬਹੁਤ ਜ਼ਿਆਦਾ ਸ਼ਰਾਬ ਪੀ ਰੱਖੀ ਸੀ ਅਤੇ ਉਹ ਆਪਣੀ ਪਤਨੀ ਨਾਲ ਝਗੜਾ ਕਰ ਰਿਹਾ ਸੀ ਕਿਉਂਕਿ ਉਸਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ। ਰਵੀ ਨੇ ਰਾਧਿਕਾ ਦੇ ਸਿਰ ‘ਤੇ ਤੇਜ਼ ਹਥਿਆਰ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਹਾਲਾਂਕਿ ਝਗੜੇ ਦੀ ਸੂਚਨਾ ਤੇ ਪੁਲਿਸ ਰਵੀ ਦੇ ਘਰ ਪਹੁੰਚੀ, ਪਰ ਦਰਵਾਜ਼ਾ ਨਾ ਖੋਲਣ ਕਾਰਨ ਪੁਲਿਸ ਮੁਲਾਜ਼ਮ ਵਾਪਸ ਚਲੇ ਗਏ।

Advertisements

ਅਗਲੇ ਦਿਨ ਜਦੋਂ ਰਵੀ ਦੀ ਮਾਂ ਘਰ ਪਹੁੰਚੀ ਤਾਂ ਉਸਨੇ ਰਾਧਿਕਾ ਨੂੰ ਬੈਡ ‘ਤੇ ਖੂਨ ਨਾਲ ਲੱਥਪੱਥ ਪਈ ਦੇਖਿਆ। ਰਵੀ ਦੀ ਮਾਂ ਨੇ ਨੇੜੇ ਹੀ ਇੱਕ ਡਾਕਟਰ ਨੂੰ ਫ਼ੋਨ ਕੀਤਾ। ਜਿਸਨੇ ਉਸਨੂੰ ਦੱਸਿਆ ਕਿ ਉਹ ਮਰ ਗਈ ਹੈ।ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਿਸ ਨੇ ਆਰੋਪੀ ਪਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here