ਪੀ.ਐਚ.ਸੀ. ਚੱਕੋਵਾਲ ਵਿਖੇ ਮਰੀਜਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਵਿਸ਼ਵ ਓਰਲ ਹੈਲਥ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਪੀ.ਐਚ.ਸੀ. ਚੱਕੋਵਾਲ ਵਿਖੇ ਡਾ. ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੇ ਨਿਰਦੇਸ਼ਾਂ ਅਤੇ ਡਾ. ਸੁਰਿੰਦਰ ਕੁਮਾਰ ਡੈਂਟਲ ਸਰਜਨ ਦੀ ਅਗਵਾਈ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਕੀਤਾ ਗਿਆ। ਇਸ ਦੌਰਾਨ ਉੁਹਨਾਂ ਸਮੂਹ ਸਟਾਫ਼ ਚੱਕੋਵਾਲ ਅਤੇ ਦੰਦਾਂ ਦਾ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ।
ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਭੋਜਨ ਨੂੰ ਚੰਗੀ ਤਰ•ਾਂ ਚਬਾਉਣ ਅਤੇ ਪਚਾਉਣ ਲਈ ਮਜਬੂਤ ਅਤੇ ਸਿਹਤਮੰਦ ਦੰਦ ਜਰੂਰੀ ਹਨ। ਉਹਨਾਂ ਕਿਹਾ ਕਿ ਦੰਦਾਂ ਵਿੱਚ ਜੋ ਭੋਜਨ ਫਸ ਜਾਂਦਾ ਹੈ ਉਸ ਨਾਲ ਦੰਦਾਂ ਵਿੱਚ ਸਾੜ ਪੈਦਾ ਹੋ ਜਾਂਦਾ ਹੈ ਜਿਸ ਕਾਰਣ ਮਸੂਡਿਟਾ ਵਿੱਚ ਸੋਜਸ ਅਤੇ ਬੁਰਸ਼ ਕਰਨ ਨਾਲ ਖੂਨ ਆਉਣ ਲੱਗ ਪੈਦਾ ਹੈ ਜੇਕਰ ਦੰਦਾਂ ਦੀ ਸਖਤ ਪੀਲੀ ਪਾਪੜੀ ਨੂੰ ਸਾਫ ਨਾ ਕੀਤਾ ਜਾਵੇ ਤਾਂ ਇਹ ਦੰਦਾਂ ਅਤੇ ਮਸੂੜਿਆਂ ਦੀ ਬੀਮਾਰੀ ਦਾ ਮੁੱਖ ਕਾਰਣ ਬਣਦੀ ਹੈ। ਇਸ ਲਈ ਸਾਨੂੰ ਦੰਦਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜਿਆਦਾ ਮਿੱਠੀਆਂ ਚੀਜਾਂ, ਮਿੱਠੇ ਸ਼ਰਬਤ, ਆਈਸ ਕ੍ਰੀਮ, ਟੋਫੀਆਂ, ਚੌਕਲੇਟ ਆਦਿ ਦੰਦਾਂ ਨੂੰ ਖਰਾਬ ਕਰ ਦਿੰਦੀਆਂ ਹਨ। ਭੋਜਨ ਕਰਨ ਤੋਂ ਬਾਅਦ ਬਕਾਇਦਾ ਬੁਰਸ਼ ਕਰਨਾ ਚਾਹੀਦਾ ਹੈ ਜਾਂ ਫਿਰ ਘੱਟੋ ਘੱਟ ਰੋਜ ਸਵੇਰੇ ਅਤੇ ਰਾਤ ਨੂੰ ਬੁਰਸ਼ ਕਰਨ ਦੰਦਾਂ ਉੱਤੇ ਪੇਪੜੀ ਜੰਮਣ ਤੋਂ ਰੋਕਣ ਵਿੱਚ ਸਹਾਇਕ ਹੁੰਦਾ ਹੈ। ਜੇਕਰ ਫਿਰ ਵੀ ਦੰਦਾਂ ਦੀ ਕੋਈ ਤਕਲੀਫ ਹੁੰਦੀ ਹੈ ਤਾਂ ਤੁਰੰਤ ਦੰਦਾਂ ਦੇ ਡਾਕਟਰ ਕੋਲ ਦਿਖਾਉਣਾ ਚਾਹੀਦਾ ਹੈ।

Advertisements

LEAVE A REPLY

Please enter your comment!
Please enter your name here