Friday, October 30, 2026
Home Hoshiarpur ਹੁਸ਼ਿਆਰਪੁਰ ਦੀ ਸਿਮਰਨ ਇਟਲੀ ਪੁਲਿਸ ‘ਚ ਹੋਈ ਭਰਤੀ

ਹੁਸ਼ਿਆਰਪੁਰ ਦੀ ਸਿਮਰਨ ਇਟਲੀ ਪੁਲਿਸ ‘ਚ ਹੋਈ ਭਰਤੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਇਟਲੀ ਵਿੱਚ ਵੱਸਦੇ ਪੰਜਾਬੀ ਸਫ਼ਲਤਾ ਦੇ ਝੰਡੇ ਬੁਲੰਦ ਕਰ ਰਹੇ ਹਨ। ਇਟਲੀ ਦੇ ਬਰੇਸ਼ੀਆ ਜ਼ਿਲ੍ਹੇ ਵਿੱਚ ਲੋਕਲ ਪੁਲਿਸ ਵਿੱਚ ਭਰਤੀ ਹੋਈ ਸਿਮਰਨਜੀਤ ਕੌਰ ਨੇ ਇਟਲੀ ਵਿੱਚ ਕਾਮਯਾਬੀ ਦੇ ਝੰਡੇ ਗੱਡੇ ਹਨ ਅਤੇ ਭਾਈਚਾਰੇ ਦਾ ਮਾਣ ਵਧਾਇਆ ਹੈ।

Advertisements

20 ਸਾਲਾਂ ਸਿਮਰਨਜੀਤ ਕੌਰ ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਵੱਡੀ ਮਿਆਣੀ ਨਾਲ ਸੰਬੰਧਿਤ ਅਤੇ ਆਪਣੇ ਪਿਤਾ ਸੁੱਖਪਾਲ ਸਿੰਘ ਅਤੇ ਮਾਤਾ ਰਜਿੰਦਰ ਕੌਰ ਨਾਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਕਸਬਾ ਗਾਂਬਰਾਂ ਵਿਖੇ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੇ ਮਾਪਿਆ ਦੀਆਂ ਅਰਦਾਸਾਂ ਸਦਕਾ ਉਸ ਨੇ ਪੁਲਿਸ ਵਿਚ ਨੌਕਰੀ ਪ੍ਰਾਪਤ ਕਰ ਲਈ ਹੈ।

ਸਿਮਰਨਜੀਤ ਕੌਰ ਦੇ ਪਿਤਾ ਸੁੱਖਪਾਲ ਸਿੰਘ ਨੇ ਪੱਤਰਕਾਰ ਨੂੰ ਦੱਸਿਆ ਕਿ ਉਹਨਾਂ ਦੀ ਹੋਣਹਾਰ ਬੇਟੀ ਪੰਜ ਸਾਲ ਦੀ ਉਮਰ ਵਿੱਚ ਇਟਲੀ ਪੁੱਜੀ ਸੀ, ਇੱਥੇ ਆ ਕੇ ਹੀ ਉਸ ਨੇ ਆਪਣੀ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ । ਸਖ਼ਤ ਮਿਹਨਤ ਅਤੇ ਲਗਨ ਸਦਕਾ ਉੱਚੇ ਪੱਧਰ ਦੇ ਇਮਤਿਹਾਨ ਨਾਲ ਲੋਕਲ ਪੁਲਿਸ ਵਿੱਚ ਭਰਤੀ ਹੋਈ ਹੈ।

LEAVE A REPLY

Please enter your comment!
Please enter your name here