Monday, October 12, 2026
Home Crime ਮੋਟਰਸਾਈਕਲ ਨਾਲ ਟਕਰਾਉਣ ਬਾਅਦ ਗੱਡੀ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ, 2...

ਮੋਟਰਸਾਈਕਲ ਨਾਲ ਟਕਰਾਉਣ ਬਾਅਦ ਗੱਡੀ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ, 2 ਦੀ ਮੌਤ, 2 ਜ਼ਖ਼ਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਪਿੰਡ ਸਰਾਭਾ ਕੋਲ ਇਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨੋਬਲਦੀਪ ਸਿੰਘ ਵਾਸੀ ਪਿੰਡ ਬ੍ਰਹਮਪੁਰਾ ਅਤੇ ਰਵੀ ਸ਼ੇਰਗਿੱਲ ਵਾਸੀ ਪਿੰਡ ਲਤਾਲਾ ਵਜੋਂ ਹੋਈ ਹੈ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਜੋਧਾਂ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਪੱਖੋਵਾਲ ਤੋਂ ਜੋਧਾਂ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨਾਲ ਟਕਰਾਉਣ ਬਾਅਦ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਟਕਰਾਅ ਗਈ ਸੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਰਵਾ ਨੌਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦੋਂਕਿ ਗੱਡੀ ਸਵਾਰ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ।

ਇਸ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਭੇਜ ਦਿੱਤਾ ਸੀ। ਜਿਥੇ ਜ਼ਖ਼ਮਾਂ ਦੀ ਤਾਬ ਨਾ ਚੱਲਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ। 

LEAVE A REPLY

Please enter your comment!
Please enter your name here