Monday, October 12, 2026
Home Punjab ਨਿੱਜੀ ਬੱਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਨਿੱਜੀ ਬੱਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੁਹਾਲੀ(ਦ ਸਟੈਲਰ ਨਿਊਜ਼) ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਫਲਾਈਓਵਰ ਉਤੇ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਬੱਸ ਵਿੱਚ ਕਰੀਬ50 ਯਾਤਰੀ ਸਵਾਰ ਸਨ। ਆਗਰਾ ਤੋਂ ਅੰਮ੍ਰਿਤਸਰ ਜਾ ਰਹੀ ਨਿੱਜੀ ਬੱਸ ਜ਼ੀਰਕਪੁਰ ਫਲਾਈਓਵਰ ਤੋਂ ਲੰਘ ਰਹੀ ਸੀ।

Advertisements

ਜ਼ੀਰਕਪੁਰ ਫਲਾਈਓਵਰ ਉਤੇ ਬੱਸ ਨੂੰ ਅਚਾਨਕ ਅੱਗ ਲੱਗ ਗਈ ਪਰ ਸ਼ੁਕਰ ਰਿਹਾ ਹੈ ਕਿ  ਯਾਤਰੀਆਂ ਨੂੰ ਜਲਦੀ ਹੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ ਅੱਗ ਲਗਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।

LEAVE A REPLY

Please enter your comment!
Please enter your name here