Sunday, October 18, 2026
Home Chandigarh ਪਟਿਆਲਾ ‘ਚ ਸਰਕਾਰੀ ਜ਼ਮੀਨ ਵੇਚਣ ਦੀ ਤਿਆਰੀ ‘ਚ ਪੰਜਾਬ ਸਰਕਾਰ, ਖਜ਼ਾਨਾਂ ਭਰਨ...

ਪਟਿਆਲਾ ‘ਚ ਸਰਕਾਰੀ ਜ਼ਮੀਨ ਵੇਚਣ ਦੀ ਤਿਆਰੀ ‘ਚ ਪੰਜਾਬ ਸਰਕਾਰ, ਖਜ਼ਾਨਾਂ ਭਰਨ ਲਈ ਚੁੱਕਿਆ ਕਦਮ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੈਂਡ ਪੂਲਿੰਗ ਸਕੀਮ ਵਾਪਿਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਨੇ ਖਜ਼ਾਨਾ ਭਰਨ ਲਈ ਸਰਕਾਰੀ ਅਤੇ ਕਾਰਪੋਰੇਸ਼ਨਾਂ ਦੀਆਂ ਜ਼ਮੀਨਾਂ ਵੇਚਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿੱਚ ਸਰਕਾਰੀ ਜ਼ਮੀਨ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਇਸਨੂੰ ਖਾਲੀ ਜ਼ਮੀਨ ਨੂੰ ਪੁੱਡਾ ਜਾਂ ਕਿਸੇ ਹੋਰ ਏਜੰਸੀ ਨੂੰ ਟ੍ਰਾਂਸਫਰ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰ ਨੇ ਨੋਟਿਸ ਵੀ ਜਾਰੀ ਕੀਤਾ ਹੈ। ਦੱਸ ਦਈਏ ਕਿ ਲੈਂਡ ਪੁਲਿੰਗ ਸਕੀਮ ਵਾਪਸ ਲੈਣ ਮਗਰੋਂ ਪੰਜਾਬ ਸਰਕਾਰ ਵੱਲੋਂ ਖਾਲੀ ਖਜਾਨਾ ਭਰਨ ਲਈ ਇਹ ਕਦਮ ਚੁੱਕਿਆ ਗਿਆ ਹੈ।

Advertisements

ਸਰਕਾਰ ਵੱਲੋਂ ਲਗਭਗ ਪਾਵਰਕੌਮ ਦੀ 90 ਏਕੜ ਜ਼ਮੀਨ ਨੂੰ ਵੇਚਿਆ ਜਾਵੇਗਾ। ਦੱਸ ਦਈਏ ਕਿ ਪਟਿਆਲਾ ਦੇ ਗੇਟ ਨੰਬਰ 23 ਦੇ ਬੰਡੂਗਰ ਨੇੜੇ ਪਾਵਰਕੌਮ ਦੀ 90% ਜ਼ਮੀਨ ਖਾਲੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਪਾਵਰਕੌਮ ਦੇ ਸੀਨੀਅਰ ਅਧਿਕਾਰੀਆਂ ਨੂੰ ਪੱਤਰ ਵੀ ਲਿਖਿਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਖਾਲੀ ਜ਼ਮੀਨ ਨੂੰ ਪੁੱਡਾ ਜਾਂ ਕਿਸੇ ਹੋਰ ਏਜੰਸੀ ਨੂੰ ਟ੍ਰਾਂਸਫਰ ਕਰਨ ਸਬੰਧੀ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪਾਵਰਕੌਮ ਦੀ ਖਾਲੀ ਜ਼ਮੀਨ ’ਤੇ ਦੋ 66 ਕੇਵੀ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਪਾਵਰਕੌਮ ਨੇ ਲਾਈਨਾਂ ਨੂੰ ਹਟਾਉਣ ਲਈ ਵੀ ਵਿਭਾਗੀ ਕਾਰਵਾਈ ਸ਼ੁਰੂ ਕੀਤੀ। 

LEAVE A REPLY

Please enter your comment!
Please enter your name here