
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿੱਚ ਹੀਰੋ ਰਿਐਲਟੀ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸੁਨੀਲ ਕਾਂਤ ਮੁੰਜਾਲ ਅਤੇ ਸੇਲਜ਼ ਹੈੱਡ ਨਿਖਿਲ ਜੈਨ ਖ਼ਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਫਲੈਟਾਂ ਦੇ ਨਾਂ ‘ਤੇ ਧੋਖਾਧੜੀ ਨਾਲ ਸਬੰਧਤ ਹੈ।

ਸ਼ਿਕਾਇਤਕਰਤਾ ਨੇ ਆਰੋਪ ਲਗਾਇਆ ਹੈ ਕਿ ਕੰਪਨੀ ਨੇ 4 ਫਲੈਟਾਂ ਦੇ ਨਾਂ ‘ਤੇ 2.40 ਕਰੋੜ ਰੁਪਏ ਲਏ, ਪਰ ਸਮੇਂ ਸਿਰ ਕੰਮ ਪੂਰਾ ਨਹੀਂ ਕੀਤਾ। ਜਦੋਂ ਉਸਨੇ ਸ਼ਿਕਾਇਤ ਕੀਤੀ ਤਾਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਨਾਲ ਉਸਨੂੰ ਮਾਨਸਿਕ ਅਤੇ ਵਿੱਤੀ ਨੁਕਸਾਨ ਹੋਇਆ। ਪੁਲਿਸ ਨੇ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












