Monday, October 12, 2026
Home Hoshiarpur ਐਸਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਤੀਜਾ ਬੈਚ 1 ਦਸੰਬਰ...

ਐਸਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਤੀਜਾ ਬੈਚ 1 ਦਸੰਬਰ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ.ਸੀ ਉਮੀਦਵਾਰਾਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 1 ਦਸੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ,ਖਾਧ-ਖੁਰਾਕ, ਨਸਲ-ਸੁਧਾਰ,ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ,ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ, 29 ਨਵੰਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ,ਯੋਗਤਾ ਸਰਟੀਫਿਕੇਟ,ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਟ੍ਰੇਨਿੰਗ ਉਪਰੰਤ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2, 5, 10 ਦੁਧਾਰੂ ਪਸ਼ੂਆਂ ਦੀ ਖ਼ਰੀਦ ‘ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025, 9872277136 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here