
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਵਿਰੁੱਧ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਅੰਮ੍ਰਿਤਸਰ ਦੇ ਛੇਹਰਟਾ ਖੇਤਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਏ ਦਾ ਗੁਰਗਾ ਮਾਨਿਕ ਛੇਹਰਟਾ ਨੂੰ ਕਾਬੂ ਕੀਤਾ ਹੈ । ਹਾਲਾਂਕਿ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਮਾਨਿਕ ਦਾ ਨਾਮ ਨੌਜਵਾਨ ਦੀਪ ਚੀਮਾ ਦੇ ਕਤਲ ਮਾਮਲੇ ਵਿੱਚ ਦਰਜ ਸੀ। ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮਾਂ ਤੇ ਮਾਮਲਾ ਦਰਜ ਸੀ।

ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚਓ ਸੁਖਜਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਾਨਿਕ ਸੈਦ ਮੁਬਾਰਕ ਕੁੱਲੀਆਂ ਨਜ਼ਦੀਕੋਂ ਲੰਘਣ ਵਾਲਾ ਹੈ। ਇਸ ਉਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਜਦ ਮੋਟਰਸਾਈਕਲ ਸਵਾਰ ਮਾਨਿਕ ਨੂੰ ਰੁਕਣ ਲਈ ਇਸ਼ਾਰਾ ਕੀਤਾ ਗਿਆ ਤਾਂ ਉਸਨੇ ਪੁਲਿਸ ਪਾਰਟੀ ‘ਤੇ ਫਾਇਰ ਕਰ ਦਿੱਤਾ। ਜਵਾਬੀ ਗੋਲੀਬਾਰੀ ਦੌਰਾਨ ਮਾਨਿਕ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਦੱਸਿਆ ਕਿ ਮਾਨਿਕ ਅੰਮ੍ਰਿਤਸਰ ਦਾ ਵਾਸੀ ਹੈ ਅਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਹੋਇਆ ਹੈ।ਇਸ ਤੋਂ ਪਹਿਲਾਂ ਪੁਲਿਸ ਇਸ ਕਤਲ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।












