
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਵਰਕਰਾਂ ਵਿਰੁੱਧ ਐਫਆਈਆਰਜ਼ ਦਰਜ ਕਰਨ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਵਿਰੁਧ ਜਾਂਚ ਦੀ ਮੰਗ ਕੀਤੀ ਹੈ। ਜਿਸ ਕਾਰਨ ਭਾਰਤੀ ਚੋਣ ਕਮਿਸ਼ਨ ਨੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ ਅਤੇ ਡੀਜੀਪੀ ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਚੋਣ ਦੇ ਤਹਿਤ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ। ਡੀਜੀਪੀ ਗੌਰਵ ਯਾਦਵ ’ਤੇ ਗਲਤ ਐਫਆਈਆਰ ਕੀਤੇ ਜਾਣ ਦੇ ਆਰੋਪ ਲੱਗੇ ਸੀ।

ਸ਼੍ਰੋਮਣੀ ਅਕਾਲੀ ਦਲ ਨੇ ਗੌਰਵ ਯਾਦਵ ਨੂੰ ਗ੍ਰਿਫਤਾਰ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਸੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੀ ਕਿ ਅਕਾਲੀ ਦਲ ਚੋਣ ਕਮਿਸ਼ਨ ਦਾ ਧੰਨਵਾਦੀ ਹੈ ਜਿਸਨੇ ਦੋ ਡੀ ਐਸ ਪੀ ਤੇ ਇਕ ਐਸਐਚਓ ਬਦਲ ਦਿੱਤੇ ਤੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ। ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਆਗੂਆਂ ਖਿਲਾਫ ਝੂਠੀਆਂ ਐਫ ਆਈ ਆਰ ਦਰਜ ਕੀਤੀਆਂ ਗਈਆਂ ਤੇ ਆਗੂ ਗ੍ਰਿਫਤਾਰ ਕੀਤੇ ਗਏ। ਇਸ ਸੰਬੰਧ ਵਿੱਚ ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਜਾਂ ਦੀ ਮੰਗ ਕੀਤੀ ਹੈ।












