
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ । ਜਿੱਥੇ ਸ਼੍ਰੀ ਗੁਰੂ ਨਾਨਕ ਸਟੇਡੀਅਮ ਤੋਂ ਪ੍ਰੈਕਟਿਸ ਕਰਕੇ ਵਾਪਸ ਆ ਰਹੇ ਤਿੰਨ ਨੌਜਵਾਨ ਐਥਲੀਟਾਂ ‘ਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦੋ ਐਥਲੀਟ ਗੰਭੀਰ ਰੂਪ ਤੋਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਇੱਕ ਐਥਲੀਟ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀ ਖਿਡਾਰੀਆਂ ਵਿੱਚ ਗੌਰਵ (ਰਾਸ਼ਟਰੀ ਤਾਈਕਵਾਂਡੋ ਖਿਡਾਰੀ), ਲਵਪ੍ਰੀਤ ਸਿੰਘ ( ਐਥਲੀਟ), ਅਤੇ ਵਿਸ਼ਾਲ ਕੁਮਾਰ (ਕਬੱਡੀ ਖਿਡਾਰੀ) ਸ਼ਾਮਲ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ SHO ਅਮਨਦੀਪ ਨਾਹਰ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ, ਡੰਡੇ ਅਤੇ ਕੜੇ ਕੋਲ ਹਨ। ਉਨ੍ਹਾਂ ਨੇ ਬਿਨਾਂ ਕੋਈ ਸਵਾਲ ਪੁੱਛੇ ਖਿਡਾਰੀਆਂ ‘ਤੇ ਹਮਲਾ ਕਰ ਦਿੱਤਾ। ਖਿਡਾਰੀਆਂ ਨੂੰ ਹਮਲੇ ਦੇ ਕਾਰਨ ਬਾਰੇ ਪਤਾ ਨਹੀਂ ਸੀ। ਗੌਰਵ ਨੇ ਦੱਸਿਆ ਕਿ ਉਹ ਆਪਣੇ ਸਕੂਟਰ ‘ਤੇ ਘਰ ਵਾਪਸ ਆ ਰਿਹਾ ਸੀ ਤਾਂ 20-25 ਨੌਜਵਾਨਾਂ ਨੇ ਉਸਨੂੰ ਘੇਰ ਲਿਆ। ਹਾਲਾਂਕਿ ਗੌਰਵ ਦਾ ਸਟੇਡੀਅਮ ਵਿੱਚ ਕੁਝ ਨੌਜਵਾਨਾਂ ਨਾਲ ਮਾਮੂਲੀ ਝਗੜਾ ਹੋਇਆ ਸੀ। ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਮਾਮਲੇ ਦੀ ਗੰਭੀਗਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।












