
ਹਰਿਆਣਾ (ਦ ਸਟੈਲਰ ਨਿਊਜ਼)। ਗੁਰੂਗ੍ਰਾਮ ਵਿੱਚ ਰਹਿਣ ਵਾਲੇ ਸੂਬੇਦਾਰ ਨਰੇਸ਼ ਕੁਮਾਰ ਯਾਦਵ (46) ਪਠਾਨਕੋਟ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਉਨਾਂ ਦੀ ਸ਼ਹਾਦਤ ਕਿਵੇਂ ਹੋਈ ਹੈ।

ਉਹ ਡਾਬੋਦਾ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕੱਲ ਪਿੰਡ ਲਿਜਾਇਆ ਜਾਵੇਗਾ, ਜਿਸ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।ਜਾਣਕਾਰੀ ਅਨੁਸਾਰ ਸੂਬੇਦਾਰ ਨਰੇਸ਼ ਕੁਮਾਰ ਯਾਦਵ 27 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਅਗਲੇ ਸਾਲ ਸੇਵਾਮੁਕਤ ਹੋਣ ਵਾਲਾ ਸੀ।












