
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਮਲੌਦ ਦੀ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਉਨ੍ਹਾਂ ਦੀ ਪੱਗ ਲਾਹੀ, ਵਾਲ ਖਿੱਚੇ ਅਤੇ ਸਿਰ ‘ਚ ਸੱਟਾਂ ਮਾਰੀਆਂ। ਉਨ੍ਹਾਂ ਨੂੰ ਤੁਰੰਤ ਮਲੌਦ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪਾਰਟੀ ਵਰਕਰਾਂ ਨੇ ਆਰੋਪ ਲਗਾਇਆ ਹੈ ਕਿ ਇਹ ਹਮਲਾ ਪਹਿਲਾਂ ਤੋਂ ਸੋਚਿਆ ਸਮਝਿਆ ਅਤੇ ਰਾਜਨੀਤਿਕ ਦਬਾਅ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਅਣਪਛਾਤੇ ਵਿਅਕਤੀਆਂ ਨੇ ਅਚਾਨਕ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਕੌਂਸਲਰ ਰਛਪਾਲ ਸਿੰਘ ਜ਼ਖਮੀ ਹੋ ਗਏ। ਵਿਧਾਇਕ ਗਿਆਸਪੁਰਾ ਨੇ ਕਾਂਗਰਸੀ ਵਰਕਰਾਂ ‘ਤੇ ਆਰੋਪ ਲਗਾਇਆ। ਉਨ੍ਹਾਂ ਨੇ ਮੰਗ ਕੀਤੀ ਕਿ ਸਾਰੇ ਆਰੋਪੀਆਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












