Friday, October 23, 2026
Home Crime ਸ੍ਰੀ ਦਰਬਾਰ ਸਾਹਿਬ ਤੋ ਮੱਥਾ ਟੇਕ ਕੇ ਵਾਪਿਸ ਆ ਰਹੇ ਪਿਓ-ਧੀ ਦੀ...

ਸ੍ਰੀ ਦਰਬਾਰ ਸਾਹਿਬ ਤੋ ਮੱਥਾ ਟੇਕ ਕੇ ਵਾਪਿਸ ਆ ਰਹੇ ਪਿਓ-ਧੀ ਦੀ ਸੜਕ ਹਾਦਸੇ ‘ਚ ਮੌਤ, ਪਤਨੀ ਅਤੇ ਬੇਟਾ ਜਖ਼ਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਵਿੱਚ ਦਰਦਨਾਕ ਹਾਦਸਾ ਵਾਪਰਿਆ। ਇਥੇ ਇਕ ਪਿਤਾ ਤੇ ਉਸ ਦੀ 3 ਸਾਲਾਂ ਧੀ ਦੀ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਮੁਕੇਰੀਆਂ ਆ ਰਿਹਾ ਸੀ, ਕਿ ਰਸਤੇ ਵਿੱਚ ਟਿੱਪਰ ਦੀ ਟੱਕਰ ਵੱਜਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਇਕ ਪਾਣੀ ਨਾਲ ਭਰੇ ਟੋਏ ਵਿੱਚ ਡਿੱਗ ਗਈ।

Advertisements

ਆਸ ਪਾਸ ਦੇ ਲੋਕਾਂ ਨੇ ਟਰੈਕਟਰ ਦੀ ਮਦਦ ਨਾਲ ਗੱਡੀ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਪਾਣੀ ਵਿਚ ਡੁੱਬਣ ਕਾਰਨ ਨੌਜਵਾਨ ਪ੍ਰਭਜੋਤ ਸਿੰਘ ਅਤੇ ਉਹਨਾਂ ਦੀ ਤਿੰਨ ਸਾਲ ਦੀ ਬੇਟੀ ਰਹਿਮਤ ਕੌਰ ਦੀ ਮੌਤ ਹੋ ਚੁੱਕੀ ਸੀ। ਜਦਕਿ ਬੇਟਾ ਅਤੇ ਪਤਨੀ ਗੰਭੀਰ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

LEAVE A REPLY

Please enter your comment!
Please enter your name here