
ਦਸੂਹਾ (ਦ ਸਟੈਲਰ ਨਿਊਜ਼), ਰਿਪੋਰਟ-ਮਨੂ ਰਾਮਪਾਲ। ਦਸੂਹਾ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਦੇ ਤਹਿਤ 2 ਆਰੋਪੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀ ਹਰਜੀਤ ਸਿੰਘ ਉਰਫ ਅੰਨੂ ਪੁੱਤਰ ਸ਼ੀਤਲ ਸਿੰਘ ਵਾਸੀ ਚੱਤੋਵਾਲ, ਟਾਂਡਾ ਅਤੇ ਜਰਨੈਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੂਪੋਵਾਲ ਥਾਣਾ ਗੜਦੀਵਾਲਾ, ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ।

ਉਹਨਾਂ ਦੱਸਿਆ ਕਿ ਆਰੋਪੀ ਹਰਜੀਤ ਸਿੰਘ ਉਰਫ ਅੰਨੂ ਪਾਸੋਂ 45 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਤੇ ਜਰਨੈਲ ਸਿੰਘ ਪਾਸੋਂ 90 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆਂ ਕਿ ਆਰੋਪੀਆਂ ਦਾ ਰਿਮਾਂਡ ਲਿਆ ਗਿਆ ਹੈ ਅਤੇ ਪੁੱਛਗਿਛ ਜਾਰੀ ਹੈ।












