
ਮੋਗਾ (ਦ ਸਟੈਲਰ ਨਿਊਜ਼)। ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿੱਚ ਬੀਤੀ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਾਗੀਕੇ ਦਾ ਕਰੀਬ 35 ਸਾਲਾ ਨੌਜਵਾਨ ਹਰਮਨਦੀਪ ਸਿੰਘ, ਜੋ ਕਿ ਨਸ਼ਾ ਕਰਨ ਦਾ ਆਦੀ ਸੀ, ਦੇਰ ਰਾਤ ਉਕਤ ਨੌਜਵਾਨ ਦੀ ਭੇਦ ਭਰੀ ਹਾਲਤ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ।

ਇਸ ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।












