
ਬਠਿੰਡਾ (ਦ ਸਟੈਲਰ ਨਿਊਜ਼)। ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮਨਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਜ਼ਮਾਨਤ ਦੇਣ ਦੇ ਨਾਲ ਸਖ਼ਤ ਸ਼ਰਤਾਂ ਵੀ ਲਗਾਈਆਂ ਹਨ ਕਿ ਅਮਨਦੀਪ ਕੌਰ ਸਬੂਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕਰੇਗੀ।

ਉਹ ਸਰਕਾਰੀ ਗਵਾਹਾਂ ਨੂੰ ਨਾ ਤਾਂ ਡਰਾਏਗੀ ਉਹ ਹਰ ਸੁਣਵਾਈ ‘ਤੇ ਅਦਾਲਤ ਵਿਚ ਹਾਜ਼ਰ ਹੋਵੇਗੀ। ਕੋਰਟ ਨੇ ਦੱਸਿਆ ਕਿ ਜੇਕਰ ਇਨ੍ਹਾਂ ਸ਼ਰਤਾਂ ਦਾ ਉਲੰਘਣ ਹੁੰਦਾ ਹੈ ਤਾਂ ਸੂਬਾ ਸਰਕਾਰ ਉਸਦੀ ਜ਼ਮਾਨਤ ਰੱਦ ਕਰ ਦੇਵੇਗੀ।












