
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਹੁਸ਼ਿਆਰਪੁਰ ਵੱਲੋਂ ਨਵਨਿਯੁਕਤ ਜ਼ਿਲ੍ਹਾਂ ਸਿੱਖਿਆ ਅਫਸਰ(ਸ. ਸਿ) ਅਤੇ ਜਿਲ੍ਹਾਂ ਸਿੱਖਿਆ ਅਫਸਰ (ਐ. ਸਿ) ਨੂੰ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਦੀ ਅਗਵਾਈ ਵਿੱਚ ਮਿਲਿਆ। ਇਸ ਮੌਕੇ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਿੰਦਰਜੀਤ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਹਰਜਿੰਦਰ ਕੌਰ ਨੂੰ ਹੁਸ਼ਿਆਰਪੁਰ ਵਿੱਚ ਆਉਣ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਆਗੂਆਂ ਨੇ ਪ੍ਰਾਈਮਰੀ ਤੋਂ ਮਾਸਟਰ ਕਾਡਰ ਪ੍ਰਮੋਸ਼ਨਾਂ , ਈਟੀਟੀ ਤੋਂ ਐੱਚਟੀ ਅਤੇ ਐਚਟੀ ਤੋਂ ਸੀਐਚਟੀ ਦੀਆਂ ਪ੍ਰਮੋਸ਼ਨਾਂ ਜਲਦ ਤੋਂ ਜਲਦ ਕਰਨ ਅਤੇ ਹੋਰ ਅਧਿਆਪਕਾਂ ਦੇ ਪੈਂਡਿੰਗ ਮਸਲੇ ਜਲਦ ਤੋਂ ਜਲਦ ਹੱਲ ਕਰਨ ਲਈ ਕਿਹਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸ. ਸਿ )ਅਤੇ ਜ਼ਿਲ੍ਹਾ ਸਿੱਖਿਆ ਅਫਸਰ(ਐ. ਸਿ.) ਵੱਲੋਂ ਵਫ਼ਦ ਨੂੰ ਇਹ ਵਿਸ਼ਵਾਸ ਦਵਾਇਆ ਗਿਆ ਕਿ ਉਪਰੋਕਤ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਅਮਨਦੀਪ ਸ਼ਰਮਾ ਵੀ ਹਾਜ਼ਰ ਸਨ। ਇਸ ਵਫ਼ਦ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਤੋਂ ਸੁਨੀਲ ਸ਼ਰਮਾ , ਪ੍ਰਿੰਸ ਗੜ੍ਹਦੀਵਾਲਾ ਸਰਬਜੀਤ ਸਿੰਘ ਡੱਫਰ , ਵਿਕਾਸ ਸ਼ਰਮਾ ਨਸਰਾਲਾ, ਸਚਿਨ ਕੁਮਾਰ, ਰਣਵੀਰ ਸਿੰਘ, ਦਵਿੰਦਰ ਹੁਸ਼ਿਆਰਪੁਰ,ਲੈਕਚਰਾਰ ਅਸ਼ੋਕ ਕੁਮਾਰ, ਵਿਕਾਸ ਅਰੋੜਾ ,ਰਾਜਕੁਮਾਰ, ਸਚਿਨ ਕੁਮਾਰ ਹੁਸ਼ਿਆਰਪੁਰ ਅਤੇ ਹੋਰ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।।












