
ਮਹਾਰਾਸ਼ਟਰ (ਦ ਸਟੈਲਰ ਨਿਊਜ਼)। ਮਹਾਰਾਸ਼ਟਰ ਦੇ ਅੰਬਰਨਾਥ ਇਲਾਕੇ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਕਾਰ ਚਾਲਕ ਨੂੰ ਦਿਲ ਦਾ ਦੌਰਾ ਪੈਣ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ, ਸਾਹਮਣੇ ਤੋਂ ਆ ਰਹੀਆਂ ਗੱਡੀਆਂ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ।ਇਹ ਸਾਰੀ ਘਟਨਾ ਫਲਾਈਓਵਰ ਦੇ ਨੇੜੇ ਇੱਕ ਇਮਾਰਤ ‘ਤੇ ਲੱਗੇ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ।, ਇੱਕ ਤੇਜ਼ ਰਫ਼ਤਾਰ ਕਾਰ ਚਾਰ ਤੋਂ ਪੰਜ ਵਾਹਨਾਂ ਨਾਲ ਟਕਰਾ ਗਈ।

ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਦੋਂ ਕਾਰ ਬਾਈਕਾਂ ਨਾਲ ਟਕਰਾਉਂਦੀ ਤਾਂ ਟੱਕਰ ਕਾਰਨ ਬਾਈਕ ਸਵਾਰ ਇੱਕ ਵਿਅਕਤੀ ਹਵਾ ਵਿੱਚ ਕਈ ਫੁੱਟ ਉਛਲ ਕੇ ਫਲਾਈਓਵਰ ਦੇ ਦੂਜੇ ਪਾਸੇ ਡਿੱਗ ਪੈਂਦਾ ਹੈ। ਹਾਦਸੇ ਤੋਂ ਬਾਅਦ ਫਲਾਈਓਵਰ ਅਤੇ ਸੜਕ ਦੋਵਾਂ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜ਼ਖ਼ਮੀਆਂ ਨੂੰ ਫਿਰ ਹਸਪਤਾਲ ਲਿਜਾਇਆ ਗਿਆ।












