
ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਜਲੰਧਰ ਰੋਡ ‘ਤੇ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ।ਜਿੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਗੁੱਡੂ ਦੇ ਮੋਬਾਈਲ ਫੋਨ ਸ਼ੋਅਰੂਮ ‘ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਦੁਕਾਨ ਦੇ ਸ਼ੀਸ਼ੇ ਟੁੱਟ ਗਏ।

ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਸਿਟੀ ਸੰਜੀਵ ਕੁਮਾਰ, ਐਸ.ਐਚ.ਓ. ਸਿਟੀ ਸੁਖਜਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਗੌਤਮ ਸੇਠ ਗੁੱਡੂ ਨੇ ਦੱਸਿਆ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ । ਗੌਤਮ ਸੇਠ ਗੁੱਡੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਜਬਰੀ ਵਸੂਲੀ ਬਾਰੇ ਧਮਕੀ ਭਰੇ ਫੋਨ ਆ ਰਹੇ ਹਨ ਅਤੇ ਉਨ੍ਹਾਂ ਨੇ ਐਸ.ਐਸ.ਪੀ ਬਟਾਲਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ ।ਇਸ ਮਾਮਲੇ ਤੇ ਡੀ.ਐਸ.ਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਜਲਦ ਹੀ ਆਰੋਪੀਆਂ ਨੂੰ ਕਾਬੂ ਕੀਤਾ ਜਾਵੇਗਾ।












