Friday, October 9, 2026
Home Education 22 ਤੋਂ 26 ਤੱਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

22 ਤੋਂ 26 ਤੱਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਸ਼੍ਰੀ ਅਨੰਦਪੁਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਜਿਸ ਦੇ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਇਸ ਦੇ ਬਾਰੇ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

Advertisements

ਉਹਨਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਭਾਰੀ ਗਿਣਤੀ ਵਿੱਚ ਸੰਗਤ ਆਉਣ ਦੀ ਸੰਭਾਵਨਾ ਹੈ ਅਤੇ ਹੁਣ ਵੀ ਭਾਰੀ ਸੰਖਿਆ ਵਿੱਚ ਸੰਗਤ ਆ ਰਹੀ ਹੈ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਜ਼ਰੂਰੀ ਸੀ।

LEAVE A REPLY

Please enter your comment!
Please enter your name here