Sunday, October 18, 2026
Home Chandigarh ਭਾਜਪਾ ਦਾ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਜੈ ਇੰਦਰ ਕੌਰ ਨੂੰ...

ਭਾਜਪਾ ਦਾ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਜੈ ਇੰਦਰ ਕੌਰ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਜਪਾ ਮਹਿਲਾ ਮੋਰਚਾ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੀ ਹੈ। ਜਿਸ ਵਿੱਚ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਿਵੇਂ ਹੀ ਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ। ਉਨ੍ਹਾਂ ਨੂੰ 200 ਮੀਟਰ ਦੂਰ ਬੈਰੀਕੇਡਾਂ ‘ਤੇ ਪੁਲਿਸ ਨੇ ਰੋਕ ਲਿਆ।

Advertisements

ਇੱਥੇ ਮਹਿਲਾ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨਾਲ ਝੜਪ ਹੋਈ। ਜਿਸ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀ ਗੇਟ ‘ਤੇ ਚੜ੍ਹ ਗਏ। ਇਸ ਦੌਰਾਨ ਪੁਲਿਸ ਨੇ ਭਾਜਪਾ ਦੀਆਂ ਮਹਿਲਾ ਆਗੂਆਂ ਨੂੰ ਧੱਕਾ ਦਿੱਤਾ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨਾਲ ਵੀ ਝੜਪ ਹੋਈ। ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

LEAVE A REPLY

Please enter your comment!
Please enter your name here