Tuesday, October 27, 2026
Home Crime ਟਰਾਲੇ ਹੇਠਾਂ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਟਰਾਲੇ ਹੇਠਾਂ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਨਾਭਾ (ਦ ਸਟੈਲਰ ਨਿਊਜ਼)। ਨਾਭਾ ਦੇ ਬੌੜਾਂ ਗੇਟ ਚੌਂਕ ਵਿਖੇ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਟਰਾਲੇ ਨੇ ਮੋਟਰਸਾਈਕਲ ਸਵਾਰ 35 ਸਾਲਾਂ ਨੌਜਵਾਨ ਅਭੈ ਮੋਰੀਆ ਨੂੰ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਚਾਲਕ ਦੀ ਟਰਾਲੇ ਦੇ ਟਾਇਰ ਨੀਚੇ ਆਉਣ ਨਾਲ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਅਭੈ ਮੋਰੀਆ ਪਟਿਆਲਾ ਦਾ ਰਹਿਣ ਵਾਲਾ ਸੀ ਅਤੇ ਉਹ ਨਾਭਾ ਦੀ ਇੱਕ ਫੈਕਟਰੀ ਵਿੱਚ ਮੈਨੇਜਰ ਦੇ ਤੌਰ ‘ਤੇ ਕੰਮ ਕਰਦਾ ਸੀ। ਜਦੋਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਾਭਾ ਦੇ ਬੌੜਾਂ ਗੇਟ ਵਿਖੇ ਪਹੁੰਚਿਆ ਤਾਂ ਟਰਾਲੇ ਨੇ ਉਸ ਨੂੰ ਫੇਟ ਮਾਰੀ ਅਤੇ ਉਹ ਟਰਾਲੇ ਦੇ ਟਾਇਰ ਦੇ ਨੀਚੇ ਆ ਗਿਆ ਅਤੇ ਉਸਦੀ ਮੌਕੇ ‘ਤੇ ਮੌਤ ਹੋ ਗਈ।

Advertisements

ਟਰਾਲਾ ਚਾਲਕ ਮੌਕੇ ਤੋਂ ਟਰਾਲਾ ਛੱਡ ਕੇ ਫਰਾਰ ਹੋ ਗਿਆ। ਇਸ ਮੌਕੇ ‘ਤੇ ਨਾਭਾ ਕੋਤਵਾਲੀ ਪੁਲਿਸ ਦੇ ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਅਭੈ ਮੋਰੀਆ ਪਟਿਆਲਾ ਦਾ ਰਹਿਣ ਵਾਲਾ ਸੀ ਅਤੇ ਨਾਭਾ ਵਿਖੇ ਫੈਕਟਰੀ ਵਿੱਚ ਕੰਮ ਕਰਦਾ ਸੀ। ਟਰਾਲਾ ਚਾਲਕ ਦੀ ਅਣਗਹਿਲੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਰਹੇ ਹਾਂ।

LEAVE A REPLY

Please enter your comment!
Please enter your name here