Tuesday, October 27, 2026
Home Chandigarh ਸੂਬੇ ਦੇ ਤਿੰਨ ਸ਼ਹਿਰਾਂ ‘ਚ ਟਰਾਂਸਪੋਰਟ ਸੇਵਾ ਮੁਫ਼ਤ ਕਰਨ ਦਾ ਐਲਾਨ

ਸੂਬੇ ਦੇ ਤਿੰਨ ਸ਼ਹਿਰਾਂ ‘ਚ ਟਰਾਂਸਪੋਰਟ ਸੇਵਾ ਮੁਫ਼ਤ ਕਰਨ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਤਿੰਨ ਸ਼ਹਿਰਾਂ ਵਿਚ ਟਰਾਂਸਪੋਰਟ ਸੇਵਾ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਤਿੰਨਾਂ ਸ਼ਹਿਰਾਂ ਵਿੱਚ ਟਰਾਂਸਪੋਰਟ ਸੇਵਾ ਮੁਫ਼ਤ ਹੋਵੇਗੀ। ਤਿੰਨ ਸ਼ਹਿਰਾਂ ਵਿਚ ਈ-ਰਿਕਸ਼ਾ ਤੇ ਮਿੰਨੀ ਬੱਸ ਸੇਵਾ ਮੁਫਤ ਹੋਵੇਗੀ। ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣੇਗੀ।

Advertisements

ਇਸ ਤੋਂ ਪਹਿਲਾਂ ਕੱਲ੍ਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ। ਪੰਜਾਬ ਦੇ ਤਿੰਨੋਂ ਤਖ਼ਤਾਂ ਨਾਲ ਸਬੰਧਤ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ ਹੈ।

LEAVE A REPLY

Please enter your comment!
Please enter your name here