Thursday, October 22, 2026
Home Crime ਪੁਲਿਸ ਵੱਲੋਂ 4 ਸ਼ੂਟਰਾਂ ਦਾ ਐਨਕਾਊਂਟਰ, 2 ਨੂੰ ਲੱਗੀ ਗੋਲੀ

ਪੁਲਿਸ ਵੱਲੋਂ 4 ਸ਼ੂਟਰਾਂ ਦਾ ਐਨਕਾਊਂਟਰ, 2 ਨੂੰ ਲੱਗੀ ਗੋਲੀ

ਮੋਹਾਲੀ (ਦ ਸਟੈਲਰ ਨਿਊਜ਼)।  ਡੇਰਾਬੱਸੀ-ਅੰਬਾਲਾ ਹਾਈਵੇ ‘ਤੇ ਸਟੀਲ ਸਟ੍ਰਿਪਸ ਟਾਵਰਜ਼ ਦੇ ਨੇੜੇ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਫਾਇਰਿੰਗ ਦੌਰਾਨ 2 ਸ਼ੂਟਰਾਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਗੈਂਗਸਟਰਾਂ ਨੇ ਹਸਪਤਾਲ ਪਹੁੰਚਾਇਆ ਗਿਆ ਹੈ।
ਘਟਨਾ ਸਥਾਨ ਤੋਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾਬਾਰੂਦ ਵੀ ਬਰਾਮਦ ਕੀਤਾ ਹੈ।

Advertisements

ਪੁਲਿਸ ਦਾ ਕਹਿਣਾ ਹੈ ਕਿ ਇਹ ਸਾਰੇ ਸ਼ੂਟਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ, ਪਰ ਇਨਪੁੱਟ ਮਿਲਣ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਗੈਂਗ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਖੰਗਾਲੀ ਜਾ ਰਹੀ ਹੈ।

LEAVE A REPLY

Please enter your comment!
Please enter your name here