Monday, October 12, 2026
Home Education 4 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 1 ਦਸੰਬਰ ਤੋਂ

4 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 1 ਦਸੰਬਰ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 4 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 1 ਦਸੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਅਡਵਾਂਸ ਡੇਅਰੀ ਫਾਰਮਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ।  

Advertisements

ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਂਣ ਵਾਲਾ ਸਿੱਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਦਸਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ। ਇਸ ਸਿਖਲਾਈ ਕੋਰਸ ਦੀ ਫੀਸ 5000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 4000 ਰੁਪਏ ਅਨੁਸੂਚਿਤ ਜਾਤੀ ਦੇ ਸਿਖਆਰਥੀਆ ਲਈ ਹੋਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ  29 ਨਵੰਬਰ ਤੱਕ ਦਫ਼ਤਰੀ ਕੰਮ-ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 , 98722-77136  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here