Thursday, October 29, 2026
Home Crime ਆਪ ਆਗੂ ਦੇ ਘਰ ਉੱਤੇ ਚਲੀਆਂ ਗੋਲੀਆਂ, ਜਾਂਚ ਜਾਰੀ

ਆਪ ਆਗੂ ਦੇ ਘਰ ਉੱਤੇ ਚਲੀਆਂ ਗੋਲੀਆਂ, ਜਾਂਚ ਜਾਰੀ

ਫਗਵਾੜਾ (ਦ ਸਟੈਲਰ ਨਿਊਜ਼)। ਫਗਵਾੜਾ ਵਿਚ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਇਥੇ ਆਪ ਆਗੂ ਦੇ ਘਰ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ। ਇਥੇ ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਆਗੂ ਤੇ ‘ਯੁੱਧ ਨਸ਼ਿਆਂ ਵਿਰੁੱਧ’ ਫਗਵਾੜਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਦੇ ਘਰ ਉਤੇ ਫ਼ਾਇਰਿੰਗ ਕੀਤੀ ਹੈ। ਰਿਪੋਰਟਾਂ ਅਨੁਸਾਰ ਲਗਭਗ 14 ਰਾਊਂਡ ਫਾਇਰ ਕੀਤੇ ਗਏ।

Advertisements

ਡੀਐਸਪੀ ਨੇ ਦੱਸਿਆ ਕਿ ਬਾਈਕ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਕਈ ਖਾਲੀ ਖੋਲ ਬਰਾਮਦ ਕੀਤੇ ਹਨ। ਘਟਨਾ ਸਮੇਂ ਦਲਜੀਤ ਰਾਜੂ, ਉਸ ਦੀ ਪਤਨੀ ਅਤੇ ਧੀ ਘਰ ਵਿੱਚ ਸੌ ਰਹੇ ਸਨ। ਗੋਲੀਆਂ ਚਲਾਉਣ ਮਗਰੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here