
ਫਾਜ਼ਿਲਕਾ (ਦ ਸਟੈਲਰ ਨਿਊਜ਼)। ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਵਰਕਰ ਨਵੀਨ ਅਰੋੜਾ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਫਿਰੋਜ਼ਪੁਰ ਪੁਲਿਸ ਨੇ ਮਾਮਲੇ ਦੇ ਮੁੱਖ ਮੁਲਜ਼ਮ ਦਾ ਐਨਕਾਊਂਟਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਫਾਜ਼ਿਲਕਾ ਲੈ ਕੇ ਆਈ ਸੀ। ਉਸਦੇ ਸਾਥੀਆਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਉਸਨੂੰ ਬਚਾਉਣ ਲਈ ਆਏ ਸੀ। ਘਟਨਾ ਤੋਂ ਬਾਅਦ 2 ਮੁਲਜ਼ਮ ਮੌਕੇ ਤੋਂ ਭੱਜ ਗਏ ਨਾਲ ਹੀ ਗੋਲੀਬਾਰੀ ਵਿੱਚ ਜ਼ਖਮੀ ਹੋਏ।

ਪੁਲਿਸ ਅਧਿਕਾਰੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਨਵੀਨ ਅਰੋੜਾ ਕਤਲ ਕਾਂਡ ਵਿੱਚ ਸ਼ਾਮਲ ਮੁਲਜ਼ਮਾਂ ਦੇ ਸਾਥੀਆਂ ਨੂੰ ਹਥਿਆਰ ਬਰਾਮਦ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਸ਼ਮਸ਼ਾਨਘਾਟ ਪਹੁੰਚੀ ਸੀ। ਉੱਥੇ ਪਹੁੰਚਣ ‘ਤੇ ਮੁੱਖ ਸ਼ੂਟਰ ਬਾਦਲ ਦੇ ਦੋ ਸਾਥੀਆਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਬਾਦਲ ਨੂੰ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਦੌਰਾਨ ਇੱਕ ਹੈੱਡ ਕਾਂਸਟੇਬਲ ਜ਼ਖਮੀ ਹੋ ਗਿਆ। ਪੁਲਿਸ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ।












