
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਈਸਾਈ ਭਾਈਚਾਰੇ ਤੇ ਲੋਕਾਂ ਨੂੰ 25-25 ਲੱਖ ਰੁਪਏ ਦੇ ਕੇ ਧਰਮ ਪਰਿਵਰਤਨ ਕਰਵਾਉਣ ਦੇ ਕੁਝ ਅਖੌਤੀ ਲੀਡਰਾਂ ਵਲੋਂ ਲਗਾਏ ਜਾ ਰਹੇ ਆਰੋਪਾ ਨੂੰ ਬੇ-ਬੁਨਿਆਦ ਦੱਸਦੇ ਹੋਏ ਪੰਜਾਬ ਕ੍ਰਿਸ਼ਚੀਅਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਨੇ ਹਮਲਾ ਬੋਲਦਿਆਂ ਕਿਹਾ ਹਮੇਸ਼ਾ ਸਮਾਜ ਸੇਵਾ ਵਿੱਚ ਸਭ ਤੋਂ ਅੱਗੇ ਰਹਿਣ ਵਾਲੇ ਈਸਾਈ ਸਮਾਜ ਤੇ ਕੁਝ ਅਖੌਤੀ ਆਗੂ ਆਪਣੀ ਦੁਕਾਨਦਾਰੀ ਚਲਾਉਣ ਦੇ ਲਈ ਈਸਾਈ ਭਾਈਚਾਰੇ ਨੂੰ ਬਦਨਾਮ ਕਰਦੇ ਰਹਿੰਦੇ ਹਨ, ਜਿਸਦੇ ਬਾਵਜੂਦ ਉਹ ਸਮਾਜ ਨੂੰ ਅਜਿਹੇ ਕੋਈ ਵੀ ਆਰੋਪ ਸਾਬਤ ਨਹੀਂ ਕਰ ਸਕੇ ਹਨ। ਅਜਿਹੇ ਅਖੌਤੀ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ, ਰਾਜ ਨੇ ਉਨ੍ਹਾਂ ਨੂੰ ਧਾਰਮਿਕ ਪਰਿਵਰਤਨ ਦੇ ਨਾਮ ‘ਤੇ ਈਸਾਈ ਭਾਈਚਾਰੇ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰਾ ਈਸਾਈ ਭਾਈਚਾਰੇ ਦੀ ਸੇਵਾ ਅਤੇ ਏਕਤਾ ਵਿੱਚ ਲੱਗਾ ਹੋਇਆ ਹੈ ਅਤੇ ਈਸਾਈ ਭਾਈਚਾਰਾ ਜ਼ਬਰਦਸਤੀ ਜਾਂ ਧੋਖਾਧੜੀ ਵਾਲੇ ਧਾਰਮਿਕ ਪਰਿਵਰਤਨ ਵਿੱਚ ਸ਼ਾਮਲ ਨਹੀਂ ਹੈ। ਰਾਜ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਨੂੰ ਆਪਣੀ ਪਸੰਦ ਦਾ ਕੋਈ ਵੀ ਧਰਮ ਅਪਣਾਉਣ ਦੀ ਆਜ਼ਾਦੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਖੌਤੀ ਆਗੂ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਨੂੰ ਅਜਿਹੇ ਲੋਕਾਂ ਦੀਆਂ ਚਾਲਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਈਸਾਈ ਭਾਈਚਾਰੇ ਵੱਲੋਂ ਸਿੱਖਿਆ ਦਾ ਸੱਦਾ ਦਿੱਤਾ ਅਤੇ ਸਿਹਤ ਵਰਗੇ ਮਾਨਵਤਾਵਾਦੀ ਕਾਰਜਾਂ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਬਰਦਸਤੀ ਧਰਮ ਪਰਿਵਰਤਨ ਦੇ ਆਰੋਪ ਅਕਸਰ ਬੇ-ਬੁਨਿਆਦ ਹੁੰਦੇ ਹਨ ਅਤੇ ਇਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਅਤਿਆਚਾਰ ਕਰਨ ਲਈ ਵਰਤਿਆ ਜਾਂਦਾ ਹੈ।











