
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਨੇ ਆਪਣਾ ਅਣਮਿੱਥੇ ਸਮੇਂ ਦਾ ਧਰਨਾ ਅੱਜ ਸਮਾਪਤ ਕਰ ਦਿੱਤਾ ਹੈ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੀ ਅੱਜ ਪ੍ਰਸਾਸ਼ਨ ਨਾਲ ਮੀਟਿੰਗ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ‘ਤੇ ਸਹਿਮਤੀ ਬਣ ਗਈ ਹੈ।
Advertisements

ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਰੱਖੀਆਂ ਗਈਆਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੀਆਂ ਗਈਆਂ ਹਨ। ਜਿਸ ਤੋਂ ਬਾਅਦ ਪੀਯੂ ਬਚਾਓ ਮੋਰਚਾ ਨੇ ਆਪਣਾ ਅਣਮਿੱਥੇ ਸਮੇਂ ਦਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ।












