Tuesday, October 20, 2026
Home Crime ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਦੇ ਪਿੰਡ ਸੁੱਖਣ ਵਾਲਾ ਵਿੱਚ ਨੌਜਵਾਨ ਦੀ ਘਰ ਵਿੱਚ ਹੀ ਦੇਰ ਰਾਤ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਮ੍ਰਿਤਕ ਦੀ ਪਤਨੀ ‘ਤੇ ਕਥਿਤ ਨਜਾਇਜ਼ ਸਬੰਧਾਂ ਦੇ ਚੱਲਦੇ ਕਤਲ ਕਰਨ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ। ਪੁਲਿਸ ਵਲੋਂ ਲਾਸ਼ ਨੂੰ ਕਬਜੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Advertisements

ਜਾਣਕਾਰੀ ਦਿੰਦਿਆ DSP ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਮੁਢਲੀ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਗੁਰਵਿੰਦਰ ਸਿੰਘ ਵਾਸੀ ਸੁਖਣਵਾਲਾ ਦਾ ਕਤਲ ਉਸ ਦੀ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੈਨੇਡਾ ਤੋਂ ਡਿਪੋਟ ਹੋ ਕੇ ਆਈ ਸੀ ਅਤੇ ਉਸ ਦਾ ਪ੍ਰੇਮੀ ਜੋ ਪਿੰਡ ਬੱਲੂਆਣਾ ਦਾ ਰਹਿਣ ਵਾਲਾ ਹੈ ,ਉਹ ਵੀ ਕਨੇਡਾ ਤੋਂ ਡਿਪੋਟ ਹੋ ਕੇ ਆਇਆ ਸੀ। 

ਪੁਲਿਸ ਮੁਤਾਬਕ ਦੋਵਾਂ ਦੇ ਨਜਾਇਜ਼ ਸਬੰਧ ਸਨ ਅਤੇ ਉਹ ਗੁਰਵਿੰਦਰ ਸਿੰਘ ਨੂੰ ਆਪਣੇ ਰਸਤੇ ਵਿਚੋਂ ਹਟਾਉਣਾ ਚਾਹੁੰਦੇ ਸਨ, ਜਿਸ ਦੇ ਚਲਦੇ ਦੇਰ ਰਾਤ ਇਹਨਾਂ ਵਲੋਂ ਗੁਰਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here