Saturday, October 17, 2026
Home Punjab ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਡੱਟ ਕੇ ਲੜੇਗਾ ਸ਼੍ਰੋਮਣੀ ਅਕਾਲੀ ਦਲ:...

ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਡੱਟ ਕੇ ਲੜੇਗਾ ਸ਼੍ਰੋਮਣੀ ਅਕਾਲੀ ਦਲ: ਰੰਧਾਵਾ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਆਉਂਦੇ ਦਿਨਾਂ ਵਿੱਚ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ।ਤਰਨਤਾਰਨ ਦੇ ਚੋਣ ਨਤੀਜਿਆਂ ਤੋਂ ਬਾਅਦ ਅਕਾਲੀ ਲੀਡਰਸ਼ਿਪ ਅਤੇ ਵਰਕਰ ਕਾਫ਼ੀ ਉਤਸ਼ਾਹਿਤ ਹਨ।ਇਨ੍ਹਾਂ  ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਜਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ ਤੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਲੜੇਗਾ ਤੇ ਯੂਥ ਅਕਾਲੀ ਦਲ ਇਨ੍ਹਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਰੋਲ ਅਦਾ ਕਰੇਗਾ।

Advertisements

ਉਨ੍ਹਾਂ ਕਿਹਾ ਕਿ ਅਕਾਲੀ ਦਲ ਚੋਣਾਂ ਸਬੰਧੀ ਜਲਦੀ ਹੀ ਅਗਲੀ ਰਣਨੀਤੀ ਦਾ ਐਲਾਨ ਕਰੇਗਾ ਅਤੇ ਚੰਗੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਤਾਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਵਧਾਉਂਦੇ ਹੋਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪੂਰੀ ਤਿਆਰੀ ਦੇ ਨਾਲ ਮੈਦਾਨ ਵਿੱਚ ਉਤਰਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਡੱਟ ਕੇ ਲੜੇਗਾ ਅਤੇ ਅਪਣੀ ਪੱਕੀ ਰਣਨੀਤੀ ਅਨੁਸਾਰ ਚੋਣਾਂ ਵਿੱਚ ਉਤਰੇਗਾ ਅਤੇ ਇਤਿਹਾਸਿਕ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਸ਼ਾਨ ਨਾਲ ਜਿੱਤਾਂਗੇ ਕਿਉਂਕਿ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੀ ਅਸਲੀਅਤ ਪਛਾਣ ਚੁੱਕੇ ਹਨ।ਰੰਧਾਵਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੀ ਤਰੱਕੀ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਲੋਕ ਅਕਾਲੀ ਦਲ ਵੱਲ ਮੁੜ ਆਕਰਸ਼ਿਤ ਹੋ ਰਹੇ ਹਨ।

ਪੰਜਾਬ ਸਰਕਾਰ ਦੀ ਕਾਰਗੁਜਾਰੀ ਦੀ ਨਿਖੇਧੀ ਕਰਦਿਆਂ ਰੰਧਾਵਾ ਨੇ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ ਅਤੇ ਜਵਾਨਾਂ ਦੋਹਾਂ ਦੀ ਦੁਸ਼ਮਣ ਬਣ ਗਈ ਹੈ ਅਤੇ ਚੋਣਾਂ ਵਿੱਚ ਪੰਜਾਬੀ ਇਸ ਪਾਰਟੀ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਗੇ।ਰੰਧਾਵਾ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਇਸ ਦੇਸ਼ ਵਿੱਚ ਜੈ ਜਵਾਨ ਜੈ ਕਿਸਾਨ ਦੇ ਨਾਹਰੇ ਲੱਗਦੇ ਹਨ ਤਾਂ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਦੇ ਸ਼ਾਂਤਮਈ ਧਰਨਿਆਂ ਨੂੰ ਬੁਰੀ ਤਰ੍ਹਾਂ ਕੁਚਲਦੀ ਹੈ।ਉਨ੍ਹਾਂ ਕਿਹਾ ਕਿ ਲੋਕ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਜੰਮ ਕੇ ਪਹਿਰਾ ਦੇਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ ਹੈ।ਉਨ੍ਹਾਂਨੇ ਕਿਹਾ ਕਿ ਭਾਵੇਂ ਆਪ ਨੇ ਪੁਲੀਸ ਜਜਬਰ ਨਾਲ ਚੋਣ ਜਿੱਤੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਦੇ ਦਿਲ ਜਿੱਤੇ ਹਨ।


LEAVE A REPLY

Please enter your comment!
Please enter your name here