Monday, October 26, 2026
Home Crime ਕੈਨੇਡਾ ‘ਚ ਪੰਜਾਬੀ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆ ਗੋਲੀਆਂ, ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆ ਗੋਲੀਆਂ, ਮੌਤ

ਦਿੱਲੀ (ਦ ਸਟੈਲਰ ਨਿਊਜ਼)। ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਬੜਿੰਗ ਵਜੋਂ ਹੋਈ ਹੈ।

Advertisements

ਉਹ 26 ਸਾਲ ਦਾ ਸੀ। ਜਾਂਚ ਏਜੰਸੀ ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ 152 ਸਟਰੀਟ ‘ਤੇ 104 ਐਵੇਨਿਊ ਨੇੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਪੁਲਿਸ ਤੁਰੰਤ ਜਦੋਂ ਘਟਨਾ ਸਥਾਨ ‘ਤੇ ਪਹੁੰਚੀ ਤਾਂ ਉਥੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿਆ ਸੀ, ਜਿਸ ਦੇ ਗੋਲੀਆਂ ਲੱਗੀਆਂ ਸਨ।

ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤਾ ਗਿਆ ਕਤਲ ਜਾਪਦਾ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਜਸਕਰਨ ਸਿੰਘ ਗ਼ਲਤ ਗਤੀਵਿਧੀਆਂ ਵਿਚ ਸ਼ਾਮਲ ਸੀ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here