
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਵਿਧਾਨ ਸਭਾ ਹਲਕਾ ਕਪੂਰਥਲਾ ਵਿਖੇ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਚੌਥੇ ਦਿਨ ਆਦਮੀ ਪਾਰਟੀ ਦੀ ਉਮੀਦਵਾਰ ਰਣਜੀਤ ਕੌਰ ਨੇ ਰਿਟਰਨਿੰਗ ਅਫਸਰ ਕਮ ਐੱਸਡੀਐਮ ਕਪੂਰਥਲਾ ਕੋਲ ਆਪਣੀ ਨਾਮਜ਼ਦਗੀ ਦਾਖਲ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।

ਇਸ ਮੌਕੇ ਤੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੂਰੀ ਮਜ਼ਬੂਤੀ ਨਾਲ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲੜਿਆ ਜਾ ਰਹੀਆਂ ਹਨ। ਉਨ੍ਹਾਂਨੇ ਕਿਹਾ ਕਿ ਆਪ ਇਨ੍ਹਾਂ ਚੋਣਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਕੰਮਾਂ ਦੇ ਆਧਾਰ ਤੇ ਲੜਕੇ ਜਿੱਤ ਪ੍ਰਾਪਤ ਕਰੇਗੀ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਦੀਆਂ ਮੀਟਿੰਗਾਂ ਵਿਚ ਲੋਕਾਂ ਦੇ ਵੱਲੋਂ ਚੁੱਕੇ ਜਾਂਦੇ ਮਸਲਿਆਂ ਨੂੰ ਉਹ ਹਾਈ ਕਮਾਂਡ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਯਤਨ ਕਰਨਗੇ।












