Thursday, October 22, 2026
Home Hoshiarpur ਸ਼ਕਤੀ ਸ਼ਰਮਾ ਵੱਲੋਂ ਮਾਤਾ-ਪਿਤਾ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਸਾਂਝੀ ਰਸੋਈ ਨੂੰ...

ਸ਼ਕਤੀ ਸ਼ਰਮਾ ਵੱਲੋਂ ਮਾਤਾ-ਪਿਤਾ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਸਾਂਝੀ ਰਸੋਈ ਨੂੰ 5,100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ “ਸਾਂਝੀ ਰਸੋਈ” ਪ੍ਰੋਜੈਕਟ ਮਾਣਯੋਗ ਆਸ਼ਿਕਾ ਜੈਨ, ਆਈ.ਏ.ਐੱਸ; ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਦੀ ਰਹਿਣੁਮਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

Advertisements

ਮੰਗੇਸ਼ ਸੂਦ,ਸਕੱਤਰ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਜੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਸ਼ਕਤੀ ਸ਼ਰਮਾ, ਕਰਿਸ਼ਨਾ ਨਗਰ, ਹੁਸ਼ਿਆਰਪੁਰ ਵੱਲੋਂ ਆਪਣੇ ਮਾਤਾ ਸੁਖਵਰਸ਼ਾ ਸ਼ਰਮਾ ਅਤੇ ਪਿਤਾ ਬਲਵੀਰ ਸ਼ਰਮਾਂ ਦੇ ਵਿਆਹ ਦੀ ਗੋਲਡਨ ਜੂਬਲੀ ਮੌਕੇ ਤੇ ਕੁੱਲ ਰਕਮ 5,100/- ਰੁਪਏ ਦੀ ਰਾਸ਼ੀ ਦਾਨ ਵਜੋਂ ਸਾਂਝੀ ਰਸੋਈ ਨੂੰ ਮੁੱਹਈਆ ਕੀਤੀ ਹੈ। ਇਸ ਮੌਕੇ ਤੇ ਰੈੱਡ ਕਰਾਸ ਸੁਸਾਇਟੀ ਦੇ ਵਾਇਸ ਚੈਅਰਮੈਨ ਰਾਜੀਵ ਬਜਾਜ, ਰੈੱਡ ਕਰਾਸ ਮੈਂਬਰਜ ਅਤੇ ਸਟਾਫ ਦੇ ਮੈਂਬਰ ਵੀ ਮੌਜੂਦ ਰਹੇ।

ਇਸ ਮੋਕੇ ਤੇ ਸ਼੍ਰੀ ਸੂਦ ਜੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਹਨਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ।

ਇਸ ਮੋਕੇ ਤੇ ਸ਼੍ਰੀ ਸੂਦ ਜੀ ਨੇ ਇਹ ਵੀ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਹ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਜਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾ/ ਸਮਾਜ ਸੇਵਕਾਂ ਨੂੰ ਪੂਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਇ ਪ੍ਰੋਜੈਕਟ ਦੀ ਸਫਲਤਾ ਲਈ ਉਹ ਆਪਣਾ ਵੱਡਮੁੱਲਾ ਸਹਿਯੋਗ ਮੁਹੱਇਆ ਕਰਨ ਦੀ ਕਿਰਪਾਲਤਾ ਕਰਨ।             

               

LEAVE A REPLY

Please enter your comment!
Please enter your name here