Thursday, October 22, 2026
Home National ਖਡੂਰ ਸਾਹਿਬ ਤੋਂ ਅਕਾਲੀ ਦਲ ਨੂੰ ਮਿਲੀ ਜਿੱਤ

ਖਡੂਰ ਸਾਹਿਬ ਤੋਂ ਅਕਾਲੀ ਦਲ ਨੂੰ ਮਿਲੀ ਜਿੱਤ

ਖਡੂਰ ਸਾਹਿਬ  ਦ ਸਟੈਲਰ ਨਿਊਜ਼)। ਇੱਕ ਪਾਸੇ ਜਿੱਥੇ ਪਹਿਲਾਂ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮਾਹੌਲ ਬੇਹੱਦ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਮਿਲੀ ਹੈ। ਦੱਸ ਦਈਏ ਕਿ ਬਲਾਕ ਸੰਮਤੀ ਜੋਨ ਥੇ ਬਾਹਮਣਾਂ ਤੋਂ ਅਕਾਲੀ ਦਲ ਦੀ ਉਮੀਦਵਾਰ ( SC) ਜਸਬੀਰ ਕੌਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ। 

Advertisements

 14 ਦਸੰਬਰ ਨੂੰ ਵੋਟਿੰਗ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਦਾ ਐਲਾਨ ਕੀਤਾ ਗਿਆ ਹੈ, ਨਾਲ ਹੀ ਇਸ ਵਾਰ ਈਵੀਐਮ ਦੀ ਥਾਂ ਬੈਲਟ ਪੇਪਰ ਬਾਕਸ ਰਾਹੀਂ ਵੋਟਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ 50 ਫ਼ੀਸਦੀ ਸੀਟਾਂ ਔਰਤਾਂ ਲਈ ਐਲਾਨੀਆਂ ਗਈਆਂ ਹਨ। ਦੱਸ ਦਈਏ ਕਿ ਜ਼ਿਲ੍ਹਾ ਪ੍ਰੀਸ਼ਦ ਲਈ 1725 ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਹਨ। ਜਦਕਿ 140 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 1865 ਨਾਮਜ਼ਦਗੀਆਂ ਭਰੀਆਂ ਗਈਆਂ ਸੀ। 

LEAVE A REPLY

Please enter your comment!
Please enter your name here